ਕੀਵੀ ਖਾਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ, ਆਪਣੀ ਖੁਰਾਕ ਵਿੱਚ ਕਰੋ ਸ਼ਾਮਲ

 ਕੀਵੀ ਖਾਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ, ਆਪਣੀ ਖੁਰਾਕ ਵਿੱਚ ਕਰੋ ਸ਼ਾਮਲ

ਕੀਵੀ ਫਲ ਸੁਪਰਫੂਡ ਹੈ, ਜਿਸ ਕਰਕੇ ਤੁਹਾਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਫ਼ਲ ਵਿੱਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਈ, ਵਿਟਾਮਿਨ-ਕੇ, ਫੋਲੇਟ, ਕੋਪਰ, ਪੋਟਾਸ਼ੀਅਮ, ਐਂਟੀ ਆਕਸੀਡੈਂਟ, ਪ੍ਰੋਟੀਨ ਤੇ ਆਇਰਨ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ। ਕੀਵੀ ਦੇ ਸੇਵਨ ਨਾਲ ਸਰੀਰ ਵਿੱਚ ਸੋਡੀਅਮ ਦਾ ਲੈਵਲ ਘੱਟ ਹੁੰਦਾ ਹੈ ਅਤੇ ਕਾਰਡੀਓਵੈਸਕੁਲਰ ਰੋਗਾਂ ਤੋਂ ਬਚਾਅ ਹੁੰਦਾ ਹੈ।

PunjabKesari

ਜਾਣੋ ਇਸ ਦੇ ਫ਼ਾਇਦਿਆਂ ਬਾਰੇ-

ਨੀਂਦ ਨਾ ਆਉਣ ਦੀ ਸਮੱਸਿਆ ਲਈ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਭਰਪੂਰ ਮਾਤਰਾ ਵਿੱਚ ਸੈਰੋਟੋਨਿਨ ਮੌਜੂਦ ਹੁੰਦਾ ਹੈ ਜੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦਾ ਹੈ।

Sleep and sleep disorders

ਅੱਖਾਂ ਲਈ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਏ ਅਤੇ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ, ਜੋ ਅੱਖਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦੇ ਹਨ।

What Your Eyes Are Telling You about Your Health

ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੀਵੀ ਵਿੱਚ ਘੱਟ ਕੈਲੋਰੀ, ਘੱਟ ਜੀਆਈ, ਚੰਗੀ ਮਾਤਰਾ ਵਿੱਚ ਫਾਈਬਰ, ਆਦਿ ਸਾਰੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।

ਕੀਵੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ। ਤੁਸੀਂ ਕੀਵੀ ਨੂੰ ਇਮਿਊਨਿਟੀ ਬੂਸਟਰ ਫਲ ਦੇ ਤੌਰ ‘ਤੇ ਸੇਵਨ ਕਰ ਸਕਦੇ ਹੋ। ਕੀਵੀ ਦਾ ਸੇਵਨ ਕਰਨ ਨਾਲ, ਤੁਸੀਂ ਆਮ ਜ਼ੁਕਾਮ ਤੇ ਫਲੂ ਵਰਗੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਦੇ ਹੋ। ਕੀਵੀ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਵੀ ਮਦਦਗਾਰ ਹੈ।

ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਮਜ਼ਬੂਤ ਰਹਿੰਦੀ ਹੈ। ਕੀਵੀ ਵਿੱਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਭੋਜਨ ਨੂੰ ਜਲਦੀ ਪਚਾਉਣ ਵਿੱਚ ਸਹਾਇਕ ਹੁੰਦੇ ਹਨ।

ਕੀਵੀ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਤੇ ਸਬੰਧਤ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ ਤੇ ਸਟਰੋਕ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਹ ਫਲ ਪਾਚਨ ਪ੍ਰਣਾਲੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਕੀਵੀ ਵਿੱਚ ਪਾਇਆ ਜਾਣ ਵਾਲਾ ਐਂਜਾਈਮ ਸੋਜ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਸ ‘ਚ ਬਹੁਤ ਸਾਰਾ ਫਾਈਬਰ ਹੁੰਦਾ ਹੈ, ਜੋ ਅਸਾਨੀ ਨਾਲ ਹਜ਼ਮ ਹੁੰਦਾ ਹੈ ਤੇ ਪਾਚਣ ਪ੍ਰਕਿਰਿਆ ਨੂੰ ਵਧੀਆ ਰੱਖਦਾ ਹੈ।

Leave a Reply

Your email address will not be published.