News

ਕੀ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਕੇਂਦਰੀ ਖੇਤੀ ਮੰਤਰੀ ਤੋਮਰ ਨੇ ਦਿੱਤਾ ਅਸਤੀਫ਼ਾ, ਜਾਣੋ ਸੱਚ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਪਿਛਲੇ 8 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਇਸ ਸੰਘਰਸ਼ ਦੇ ਚੱਲਦਿਆਂ 22 ਜੁਲਾਈ ਤੋਂ ਸੰਸਦ ਮਾਰਚ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਉੱਥੇ ਹੀ ਕਿਸਾਨਾਂ ਵੱਲੋਂ ਅੱਜ ਦੂਜੇ ਦਿਨ ਵੀ ਕਿਸਾਨ ਸੰਸਦ ਚਲਾਈ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਸਭ ਵਿਚਕਾਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਪੋਸਟਾਂ ਵਾਇਰਲ ਹੋ ਰਹੀਆਂ ਨੇ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤਰ੍ਹਾਂ ਦੀਆਂ ਪੋਸਟਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਲੋਕਾਂ ‘ਚ ਕਾਫ਼ੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਕੁੱਝ ਲੋਕਾਂ ਵੱਲੋਂ ਇਸ ਨੂੰ ਫੇਕ ਨਿਊਜ਼ ਵੀ ਕਿਹਾ ਜਾ ਰਿਹਾ ਹੈ।

ਅਸਲ ‘ਚ ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਅੱਜ ਦੂਜੇ ਦਿਨ ਕਿਸਾਨ ਸੰਸਦ ਚਲਾਈ ਗਈ ਜਿਸ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ ਅਤੇ ਇਸ ਦੇ ਨਾਲ ਹੀ ਇੱਕ ਕਿਸਾਨ ਨੂੰ ਡਰਾਮੇ ਦੇ ਤੌਰ ‘ਤੇ ਖੇਤੀ ਮੰਤਰੀ ਨਰਿੰਦਰ ਤੋਮਰ ਬਣਾ ਦਿੱਤਾ।

ਇਸ ਦੌਰਾਨ ਜਦੋਂ ਕਿਸਾਨਾਂ ਨੇ ਨਰਿੰਦਰ ਤੋਮਰ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਪੁੱਛੇ ਤਾਂ ਨਰਿੰਦਰ ਤੋਮਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਨਹੀਂ ਸਮਝਾ ਸਕੇ ਅਤੇ ਉਹਨਾਂ ਨੂੰ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਇਸ ਦੌਰਾਨ ਕਿਸਾਨਾਂ ਵੱਲੋਂ ਤਾੜੀਆਂ ਵਜਾ ਕੇ ਖੇਤੀ ਮੰਤਰੀ ਤੋਮਰ ਵੱਲੋਂ ਦਿੱਤੇ ਅਸਤੀਫ਼ੇ ਦਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਇਸ ਵੀਡੀਓ ਤੋਂ ਬਾਅਦ ਕੁੱਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top