News

ਕੀ ਕੈਪਟਨ ਭਾਜਪਾ ’ਚ ਹੋਣਗੇ ਸ਼ਾਮਲ? ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ਼ਾਮ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰਿੰਦਰ ਸਿੰਘ ਸ਼ਾਮ 4.30 ਵਜੇ ਦਿੱਲੀ ਪਹੁੰਚਣਗੇ। ਸੂਤਰਾਂ ਮੁਤਾਬਕ ਅਮਿਤ ਸ਼ਾਹ ਦੇ ਨਾਲ ਹੀ ਕੈਪਟਨ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਮਿਲ ਸਕਦੇ ਹਨ। ਪੰਜਾਬ ਵਿੱਚ ਨਵਜੋਤ ਸਿੱਧੂ ਨਾਲ ਹੋਏ ਵਿਵਾਦ ਤੋਂ ਬਾਅਦ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Explained: Why did Captain Amarinder Singh step down as Punjab Chief  Minister?

ਉਨ੍ਹਾਂ ਨੇ ਪਾਰਟੀ ‘ਤੇ ਅਪਮਾਨਤ ਕਰਨ ਦਾ ਦੋਸ਼ ਲਗਾਉਂਦੇ ਹੋਏ ਨਾਰਾਜ਼ਗੀ ਜ਼ਾਹਰ ਕੀਤੀ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਜੰਮ ਕੇ ਭਰਾਸ ਕੱਢੀ ਸੀ। ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਗੈਰਤਜਰਬੇਕਾਰ ਦੱਸਦਿਆਂ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਦੇ ਕਰੀਬੀ ਕੇਸੀ ਵੇਣੂਗੋਪਾਲ, ਅਜੇ ਮਾਕਨ ਤੇ ਰਣਦੀਪ ਸੁਰਜੇਵਾਲਾ ਨੂੰ ਵੀ ਨਿਸ਼ਾਨਾ ਬਣਾਇਆ ਸੀ। 

ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਵਾਂਗਾ – ਕੈਪਟਨ
ਅਸਤੀਫੇ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਕੁਰਬਾਨੀ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਹਾਈ ਕਮਾਂਡ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਜੇਕਰ ਸਿੱਧੂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚਿਹਰਾ ਬਣੇ ਤਾਂ ਕਾਂਗਰਸ ਪੰਜਾਬ ਦੀਆਂ 10 ਸੀਟਾਂ ਵੀ ਪਾਰ ਨਹੀਂ ਕਰ ਸਕੇਗੀ। 

Click to comment

Leave a Reply

Your email address will not be published.

Most Popular

To Top