Punjab

ਕੀ ਭਵਿੱਖ ’ਚ ਨਵਜੋਤ ਸਿੱਧੂ ਨੂੰ ਮਿਲੇਗਾ ਕੋਈ ਵੱਡਾ ਆਹੁਦਾ?

ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕਰਨਗੇ। ਮੁੱਖ ਮੰਤਰੀ ਨੇ ਸਿੱਧੂ ਨੂੰ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਹੈ। ਇਸ ਲੰਚ ਡਿਪਲੋਮੇਸੀ ਨੇ ਵਿਰੋਧੀ ਧਿਰਾਂ ਦੇ ਨਾਲ-ਨਾਲ ਕਾਂਗਰਸ ਵਿੱਚ ਵੀ ਹੱਲਚੱਲ ਪੈਦਾ ਕਰ ਦਿੱਤੀ ਹੈ।

ਕਾਂਗਰਸ ਅੰਦਰ ਚਰਚਾ ਹੈ ਕਿ ਕੈਪਟਨ ਤੇ ਸਿੱਧੂ ਦੀ ਮਿਲਣੀ ਮਗਰੋਂ ਮੰਤਰੀ ਮੰਡਲ ਅੰਦਰ ਫੇਰ-ਬਦਲ ਯਕੀਨੀ ਹੈ। ਇਹ ਵੀ ਚਰਚਾ ਹੈ ਕਿ ਕੈਪਟਨ ਨੇ ਹਾਈਕਮਾਨ ਦੇ ਦਬਾਅ ਮਗਰੋਂ ਹੀ ਸਿੱਧੂ ਨਾਲ ਹੱਥ ਮਿਲਾਉਣ ਦਾ ਫ਼ੈਸਲਾ ਕੀਤਾ ਹੈ। ਉਂਝ ਦੋਵੇਂ ਲੀਡਰ ਪਿਛਲੇ ਸਮੇਂ ਤੋਂ ਇੱਕ-ਦੂਜੇ ਪ੍ਰਤੀ ਨਰਮ ਨਜ਼ਰ ਆ ਰਹੇ ਹਨ।

ਇਸ ਕੰਮ ਲਈ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਡਿਊਟੀ ਲਾਈ ਸੀ। ਮੰਨਿਆ ਜਾ ਰਿਹਾ ਹੈ ਕਿ ਰਾਵਤ ਇਸ ਵਿੱਚ ਸਫਲ ਨਜ਼ਰ ਆ ਰਹੇ ਹਨ। ਇਹ ਵੀ ਚਰਚਾ ਹੈ ਕਿ ਬਿਹਾਰ ਚੋਣਾਂ ਮਗਰੋਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਦੋਵੇਂ ਲੀਡਰਾਂ ਨੂੰ ਸੁਰ ਮਿਲਾਉਣ ਲਈ ਕਿਹਾ ਹੈ।

ਬਿਹਾਰ ਵਿੱਚ ਹਾਰ ਮਗਰੋਂ ਕਾਂਗਰਸ ਹੋਰ ਹਾਸ਼ੀਏ ‘ਤੇ ਚਲੀ ਗਈ ਹੈ। ਕੌਮੀ ਲੀਡਰਸ਼ਿਪ ਵਿੱਚ ਬਗਾਵਤ ਨਜ਼ਰ ਆ ਰਹੀ ਹੈ। ਅਜਿਹੇ ਵਿੱਚ ਹਾਈਕਮਾਨ ਨੇ ਅੰਦਰੂਨੀ ਕਲੇਸ਼ ਨਿਬੇੜਨ ਦੀ ਕਵਾਇਦ ਵਿੱਢੀ ਹੈ। ਇਸ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਆਉਂਦਿਆਂ ਹੀ ਦੋਵਾਂ ਲੀਡਰਾਂ ਨੂੰ ਨੇੜੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦਸਿਆ ਕਿ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਦੁਪਹਿਰ ਦੇ ਖਾਣੇ ਤੇ ਸੱਦਿਆ ਹੈ ਤੇ ਇਸ ਮੌਕੇ ਸੂਬਾਈ ਤੇ ਕੇਂਦਰੀ ਸਿਆਸਤ ਬਾਰੇ ਵਿਚਾਰ-ਚਰਚਾ ਹੋਵੇਗੀ।

ਦਸ ਦਈਏ ਕਿ ਜੁਲਾਈ 2019 ਵਿੱਚ ਨਵਜੋਤ ਸਿੰਘ ਸਿੱਧੂ ਨੇ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ ਸੀ ਤੇ ਉਸ ਪਿੱਛੋਂ ਕੈਪਟਨ ਤੇ ਸਿੱਧੂ ਨੇ ਸਟੇਜ ਸਾਂਝੀ ਨਹੀਂ ਕੀਤੀ ਸੀ। ਪਰ ਹੁਣ ਹੌਲੀ-ਹੌਲੀ ਦੋਵਾਂ ਦੇ ਸਬੰਧ ਸੁਧਰਨ ਲੱਗੇ ਹਨ।  

Click to comment

Leave a Reply

Your email address will not be published. Required fields are marked *

Most Popular

To Top