News

ਕੁਟਾਪੇ ਤੋਂ ਬਾਅਦ ਭਾਜਪਾ ਵਿਧਾਇਕ ਨੇ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਮੰਗ

ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਕਾਰਨ ਭਾਜਪਾ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਦੇ ਮੱਦੇਨਜ਼ਰ ਅੱਜ ਭਾਜਪਾ ਨੇ ਅਬੋਹਰ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਅੱਧਾ ਦਿਨ ਤੱਕ ਸ਼ਹਿਰ ਨੂੰ ਪੂਰਨ ਤੌਰ ਤੇ ਬੰਦ ਰੱਖਿਆ ਗਿਆ।

ਇਸ ਮੌਕੇ ਭਾਜਪਾ ਨੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੈਪਟਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕਾਂਗਰਸ ਸਰਕਾਰ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲਾਏ ਹਨ। ਇੰਨਾ ਹੀ ਨਹੀਂ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੁਲਿਸ ਦੇ ਵੀ ਜਾਣਬੁੱਝ ਕੇ ਹੱਥ ਬੰਨ੍ਹੇ ਹੋਏ ਹਨ ਅਤੇ ਉਹਨਾਂ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ।

ਇਸ ਦੌਰਾਨ ਆਰੁਣ ਨਾਰੰਗ ਨੇ ਭਾਜਪਾ ਦੇ ਆਗੂਆਂ ਨੂੰ ਹੌਂਸਲੇ ਨਾਲ ਪਾਰਟੀ ਦਾ ਝੰਡਾ ਉੱਚਾ ਚੁੱਕਣ ਦੀ ਅਤੇ ਡੱਟੇ ਰਹਿਣ ਦੀ ਅਪੀਲ ਵੀ ਕੀਤੀ। ਉੱਧਰ ਇਸ ਮੌਕੇ ਫਾਜਿਲਕਾ ਦੀ ਐਸ ਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਨੇ ਅਤੇ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਪ੍ਰਦਰਸ਼ਨਕਾਰੀਆਂ ਨੇ ਕੁੱਟਮਾਰ ਕੀਤੀ। ਇੱਥੋਂ ਤੱਕ ਕਿ ਉਹਨਾਂ ਦੇ ਸਾਰੇ ਕੱਪੜੇ ਪਾੜ ਦਿੱਤੇ ਗਏ ਜਿਸ ਤੋਂ ਬਾਅਦ ਪੁਲਿਸ ਨੇ ਬੜੀ ਮੁਸ਼ਕਲ ਨਾਲ ਵਿਧਾਇਕ ਨੂੰ ਭੀੜ ਵਿੱਚੋਂ ਬਾਹਰ ਕੱਢਿਆ ਅਤੇ ਉਸ ਦੀ ਜਾਨ ਬਚਾਈ। ਇਸ ਦੇ ਮੱਦੇਨਜ਼ਰ ਹੁਣ ਭਾਜਪਾ ਵੱਲੋਂ ਮੁੱਖ ਮੰਤਰੀ ਕੈਪਟਨ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top