ਕੁਲਤਾਰ ਸੰਧਵਾਂ ਦੀ ਸੀਐਮ ਨੂੰ ਅਪੀਲ, ਨਹਿਰਾਂ ਪੱਕੀਆਂ ਕਰਨ ਦੇ ਮਾਮਲੇ ’ਤੇ ਫ਼ਰੀਦਕੋਟੀਆਂ ਦੀਆਂ ਚਿੰਤਾਵਾਂ ਵਿਚਾਰਨ

 ਕੁਲਤਾਰ ਸੰਧਵਾਂ ਦੀ ਸੀਐਮ ਨੂੰ ਅਪੀਲ, ਨਹਿਰਾਂ ਪੱਕੀਆਂ ਕਰਨ ਦੇ ਮਾਮਲੇ ’ਤੇ ਫ਼ਰੀਦਕੋਟੀਆਂ ਦੀਆਂ ਚਿੰਤਾਵਾਂ ਵਿਚਾਰਨ

ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਾਰਨ ਨੂੰ ਹੋ ਰਹੇ ਨੁਕਸਾਨ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਇਸ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਨੂੰ ਇਹਨਾਂ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।

PAU V-C appointment: Punjab CM Mann asks governor not to engage in 'proxy war' with state govt | Cities News,The Indian Express

ਸੁਸਾਇਟੀ ਫਾਰ ਇਕਾਲੋਜੀਕਲ ਐਂਡ ਇਨਵਾਇਰਮੈਂਟ ਰਿਸੋਰਸ ਫਰੀਦਕੋਟ ਤੇ ਜੇਲ੍ਹ ਜੀਵਨ ਬਚਾਊ ਮੋਰਚਾ ਅਤੇ ਹੋਰਨਾਂ ਲੋਕਾਂ ਵੱਲੋਂ ਨਹਿਰਾਂ ਪੱਕੀਆਂ ਕਰਨ ਕਰਕੇ ਦਰੱਖਤਾਂ ਨੂੰ ਹੋ ਰਹੇ ਨੁਕਸਾਨ ਦਾ ਮੁੱਦਾ ਪਿਛਲੇ ਦਿਨੀਂ ਵਿਧਾਨ ਸਭਾ ਸਪੀਕਰ ਕੋਲ ਚੁੱਕਿਆ ਗਿਆ, ਜਿਸ ਤੇ ਉਹਨਾਂ ਵੱਲੋਂ ਅੱਜ ਮੁੱਖ ਮੰਤਰੀ ਨੂੰ ਇਸ ਮਸਲੇ ਦਾ ਹੱਲ ਕਰਨ ਦੀ ਬੇਨਤੀ ਕੀਤੀ ਗਈ।

ਉਹਨਾਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਹਰਿਆਲੀ ਅਤੇ ਵਾਤਾਵਾਰਨ ਨੂੰ ਬਚਾਉਣ ਲਈ ਫਰੀਦਕੋਟ ਇਲਾਕੇ ਦੇ ਲੋਕਾਂ ਵੱਲੋਂ ਰਾਜਸਥਾਨ ਫੀਡਰ ਅਤੇ ਸਹਰੰਦ ਫੀਡਰ ਨਹਿਰਾਂ ਦੀਆਂ ਪਟੜੀਆਂ ਤੇ ਰੁੱਖ ਲਾ ਕੇ ਅਤੇ ਉਹਨਾਂ ਦੀ ਦੇਖ-ਭਾਲ ਕਰਕੇ ਇਲਾਕੇ ਨੂੰ ਹਰਿਆ-ਭਰਿਆ ਬਣਾਇਆ ਗਿਆ ਹੈ।

ਉਹਨਾਂ ਸ਼ੰਕਾ ਪ੍ਰਗਟ ਕੀਤਾ ਕਿ ਨਹਿਰਾਂ ਦੇ ਕੰਢਿਆਂ ਨੂੰ ਕੰਕਰੀਟ ਨਾਲ ਪੱਕਾ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ਜ਼ਮੀਨ ਵਿੱਚ ਸਿਮਣੋਂ ਹਟ ਜਾਵੇਗਾ। ਉਹਨਾਂ ਕਿਹਾ ਕਿ ਫਰੀਦਕੋਟ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕਿਤੇ ਵੀ ਸੇਮ ਨਹੀਂ ਹੈ, ਜਿਸ ਕਰਕੇ ਰੁੱਖਾਂ ਨੂੰ ਵੱਢਣਾ ਸਹੀ ਨਹੀਂ ਹੋਵੇਗਾ।

 

 

 

Leave a Reply

Your email address will not be published.