ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਦੇ ਮਾਮਲੇ ਦੀ ਰਿਪੋਰਟ ਰਾਹੀਂ ਖੋਲ੍ਹੀਆਂ ਵੱਡੀਆਂ ਪਰਤਾਂ

 ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਦੇ ਮਾਮਲੇ ਦੀ ਰਿਪੋਰਟ ਰਾਹੀਂ ਖੋਲ੍ਹੀਆਂ ਵੱਡੀਆਂ ਪਰਤਾਂ

ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਅੱਜ 7 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਕਤ ਸਥਾਨ ਤੇ ਲੱਗੇ ਇਨਸਾਫ਼ ਮੋਰਚੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਿਸ਼ੇਸ਼ ਤੌਰ ਤੇ ਪਹੁੰਚੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਲੋਕਾਂ ਨੂੰ ਬਰਗਾੜੀ ਮਾਮਲੇ ਦੀ ਕੀਤੀ ਜਾਂਚ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਮੇਰੇ ਵਲੋਂ ਤਿਆਰ ਕੀਤੀ ਗਈ ਰਿਪੋਰਟ ਵਿੱਚ ਇੱਕ ਵੀ ਗੱਲ ਗ਼ਲਤ ਹੋ ਜਾਵੇ ਤਾਂ ਉਹ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਣਗੇ।

Image

ਉਨ੍ਹਾਂ ਨੇ ਕਿਹਾ ਕਿ ਬਹਿਬਲ ਕਲ੍ਹਾਂ ਗੋਲੀਕਾਂਡ ਅਤੇ ਬੇਅਦਬੀ ਦੇ 7 ਸਾਲ ਪੂਰੇ ਹੋਣ ਦੇ ਬਾਵਜੂਦ ਲੋਕਾਂ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਸੰਘਰਸ਼ ਜਾਰੀ ਰਹੇਗਾ। ਦੱਸ ਦੇਈਏ ਕਿ ਇਸ ਸਮਾਗਮ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਣੇ ਸਿੱਖ ਜਥੇਬੰਦੀਆਂ ਦੇ ਕਈ ਵੱਡੇ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵੀ ਬੇਅਦਬੀ ਦੇ ਮੁੱਦੇ ਤੇ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਬੇਅਦਬੀ ਦੇ ਮਾਮਲੇ ਦੀ ਤਿਆਰ ਕੀਤੀ ਗਈ ਰਿਪੋਰਟ ਵਿੱਚ ਬਦਾਲ ਪਰਿਵਾਰ ਦਾ ਥਾਂ-ਥਾਂ ਜ਼ਿਕਰ ਆ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੁਖਬੀਰ ਬਾਦਲ ਨੂੰ ਨੌਨਿਹਾਲ ਦੀ ਅਗਵਾਈ ਵਿੱਚ ਐਸਆਈਟੀ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ। ਉਹਨਾਂ ਕਿਹਾ ਕਿ, ਮੈਂ 8 ਅਪ੍ਰੈਲ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 2 ਘੰਟੇ ਮੁਲਾਕਾਤ ਕੀਤੀ ਅਤੇ ਬਰਗਾੜੀ ਜਾਂਚ ਦੀ ਰਿਪੋਰਟ ਨੂੰ ਖਾਰਜ ਨਾ ਕਰਨ ਦੀ ਗਲ ਕਹੀ।

ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦੇ ਕੇ ਘਰ ਭੇਜ ਦਿੱਤਾ ਪਰ ਦੂਜੇ ਦਿਨ ਹੀ ਜਾਂਚ ਦੀ ਰਿਪੋਰਟ ਨੂੰ ਉਨ੍ਹਾਂ ਨੇ ਖਾਰਜ ਕਰਵਾ ਦਿੱਤਾ। ਵਿਜੇ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਮੈਨੂੰ ਉਸ ਰਿਪੋਰਟ ਵਿਚ ਕਿਸੇ ਵੀ ਇਕ ਲਾਈਨ ਦੀ ਖਾਮੀ ਦਿਖਾ ਦੇਵੇ, ਜੋ ਖਾਰਜ ਕੀਤੀ ਹੈ।

Leave a Reply

Your email address will not be published.