ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਐਸਆਈਟੀ ਚੀਫ ਦੇ ਆਹੁਦੇ ਤੋਂ ਦਿੱਤਾ ਅਸਤੀਫ਼ਾ
By
Posted on

ਇਸ ਵੇਲੇ ਦੀ ਵੱਡੀ ਖਬਰ ਇੱਕ ਵਾਰ ਫਿਰ ਤੋਂ ਬੇਅਦਬੀ ਮਾਮਲਿਆਂ ਨਾਲ ਜੁੜੀ ਹੋਈ ਹੈ, ਜੀ ਹਾਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਦੇ ਚੀਫ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਚੀਫ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਖਬਰਾਂ ਆ ਰਹੀਆਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਹ ਅਸਤੀਫਾ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਦੀ ਸਿੰਗਲ ਬੈਂਚ ਵੱਲੋਂ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀਜਾਂਚ ਰਿਪੋਰਟ ਨੂੰ ਖਾਰਜ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਹ ਅਸਤੀਫਾ ਦਿੱਤਾ ਹੈ।
