ਕੁੰਵਰ ਵਿਜੈ ਪ੍ਰਤਾਪ ਦਾ ਬਿਆਨ, ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਰਗਾ ਹੋਵੇਗਾ ਸ਼ਾਸਨ

ਹਾਲ ਹੀ ਵਿੱਚ ਸ਼ਾਮਲ ਹੋਏ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਕਾਲੀ ਦਲ ਅਤੇ ਕਾਂਗਰਸ ਤੇ ਨਿਸ਼ਾਨਾ ਲਾਏ ਹਨ। ਉਹਨਾਂ ਨੇ ਅੰਮ੍ਰਿਤਸਰ ਦੇ ਪਾਰਟੀ ਦਫ਼ਤਰ ਵਿੱਚ ਉਹਨਾਂ ਦੇ ਸਨਮਾਨ ਵਿੱਚ ਇੱਕ ਸਮਾਰੋਹ ਰੱਖਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਪ ਵਰਕਰ ਅਤੇ ਅਹੁੱਦੇਦਾਰ ਸ਼ਾਮਲ ਹੋਏ। ਉਹਨਾਂ ਨੇ ਜ਼ਿਲ੍ਹੇ ਵਿੱਚ ਬਣੇ ਐਲੀਵੇਟਿਡ ਰੋਡ ਅਤੇ ਬੀਆਰਟੀਸੀ ਪ੍ਰਾਜੈਕਟਾਂ ਤੇ ਨਿਸ਼ਾਨਾ ਲਾਉਂਦੇ ਕਿਹਾ ਕਿ ਇਸ ਤੋਂ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਉਹਨਾਂ ਨੇ ਅਪਣੇ ਕਾਰਜਕਾਲ ਵਿੱਚ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਤੋਂ ਬਾਹਰ ਅਤੇ ਵਿਦੇਸ਼ਾਂ ਵਿੱਚ ਅਪਣੀਆਂ ਜਾਇਦਾਦਾਂ ਬਣਾਈਆਂ। ਉਹਨਾਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹਨਾਂ ਦੇ ਦੁਆਰਾ 5 ਕਿਲੋ ਆਟੇ ਸਮੇਤ 2 ਹਜ਼ਾਰ ਤੋਂ 5 ਹਜ਼ਾਰ ਦੀ ਰਾਜਨੀਤੀ ਕਰ ਕੇ ਲੋਕਾਂ ਦਾ ਵਿਸ਼ਵਾਸ ਜਿੱਤਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਸਫ਼ਲ ਨਹੀਂ ਹੋਵੇਗਾ।
ਉਹਨਾਂ ਵਚਨ ਨਹੀਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਆਉਣ ਤੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਆਕਸਫੋਰਡ ਪੱਧਰ ਦੀ ਸਿੱਖਿਆ ਤੋਂ ਬਾਅਦ ਨੌਕਰੀ ਮਿਲੇਗੀ ਅਤੇ ਵਧੀਆ ਸਹੂਲਤਾਂ ਮਿਲਣਗੀਆਂ। ਉਹਨਾਂ ਨੇ ਪੰਜਾਬ ਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਰਗਾ ਸ਼ਾਸਨ ਹੋਣ ਦੀ ਗੱਲ ਆਖੀ। ਇਸ ਤੋਂ ਪਹਿਲਾਂ ਆਪ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਸੇਠੀ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਦੇ ਨਹੀਂ ਸਿਰਫ ਕਿਸੇ ਇੱਕ ਹਲਕੇ ਤੋਂ ਚੋਣ ਲੜਨਗੇ ਸਗੋਂ ਇੱਕ ਪੰਜਾਬ ਵਿੱਚ 117 ਸੀਟਾਂ ਤੇ ਹੀ ਪਾਰਟੀ ਨੂੰ ਜਿੱਤ ਦਿਵਾਉਣਗੇ।
