News

ਕੇਂਦਰੀ ਖੇਤੀ ਮੰਤਰੀ ਦੀ ਕਿਸਾਨਾਂ ਨੂੰ ਅਪੀਲ, ਅੰਦੋਲਨ ਛੱਡ ਗੱਲਬਾਤ ਲਈ ਆਉਣ ਦਿੱਲੀ

ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਹੀ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ।

ਅਜਿਹੇ ਵਿੱਚ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਦਿੱਲੀ ਆਉਣਾ ਚਾਹੀਦਾ ਹੈ। ਦੱਸ ਦਈਏ ਕਿ 3 ਦਸੰਬਰ ਨੂੰ ਕਿਸਾਨ ਆਗੂ ਖੇਤੀਬਾੜੀ ਮੰਤਰੀ ਤੋਮਰ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂਂ ਦਿੱਲੀ ਚਲੋ ਰੈਲੀ ਕਰ ਰਹੇ ਹਨ।

ਇਸ ਰੈਲੀ ਨੂੰ ਖੇਤੀ ਬਚਾਓ ਰੈਲੀ ਦਾ ਨਾਂ ਦਿੱਤਾ ਗਿਆ ਹੈ। ਰੈਲੀ ਕਾਰਨ ਦਿੱਲੀ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲੱਗਦੇ ਨੋਇਡਾ ਸਮੇਤ ਹੋਰ ਇਲਾਕਿਆਂ ਵਿਚ ਵੀ ਮੈਟਰੋ ਸੇਵਾਵਾਂ ਭੰਗ ਹੋਣਗੀਆਂ।

Click to comment

Leave a Reply

Your email address will not be published. Required fields are marked *

Most Popular

To Top