ਕੇਂਦਰੀ ਜੇਲ੍ਹ ਕਪੂਰਥਲਾ ‘ਚੋਂ ਮਿਲੇ 7 ਮੋਬਾਈਲ, ਪ੍ਰਸ਼ਾਸਨ ਨੇ ਵੱਖ-ਵੱਖ ਮੁਕੱਦਮੇ ਕੀਤੇ ਦਰਜ

 ਕੇਂਦਰੀ ਜੇਲ੍ਹ ਕਪੂਰਥਲਾ ‘ਚੋਂ ਮਿਲੇ 7 ਮੋਬਾਈਲ, ਪ੍ਰਸ਼ਾਸਨ ਨੇ ਵੱਖ-ਵੱਖ ਮੁਕੱਦਮੇ ਕੀਤੇ ਦਰਜ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਹੋਏ ਹਨ। ਇਸ ਤੋਂ ਬਾਅਦ 3 ਅਣਪਛਾਤਿਆਂ ਤੇ 4 ਬੰਦ ਹਵਾਲਾਤੀਆਂ ਖਿਲਾਫ਼ ਥਾਣਾ ਕੋਤਵਾਲੀ ਵਿੱਚ 52-A Prison Act ਤਹਿਤ 5 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਕਪੂਰਥਲਾ ਕੇਂਦਰੀ ਜੇਲ੍ਹ 'ਚੋਂ 6 ਮੋਬਾਇਲ ਫੋਨ, ਸਿਮ ਕਾਰਡ ਤੇ ਹੋਰ ਸਾਮਾਨ ਬਰਾਮਦ

ਜੇਲ੍ਹਾਂ ਵਿੱਚ ਮੋਬਾਇਲ ਫੋਨ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਨੂੰ 7 ਵਿੱਚੋਂ 3 ਮੋਬਾਈਲ ਫੋਨ ਲਾਵਾਰਸ ਹਾਲਤ ‘ਚ ਮਿਲੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 5 ਮੋਬਾਇਲ ਫੋਨ, ਸਿਮ ਚਾਰਜ਼ਰ ਤੇ ਇੱਕ ਬੈਟਰੀ ਬਰਾਮਦ ਕੀਤੇ ਗਏ ਸਨ।

ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਤਿੰਨ ਹਵਾਲਾਤੀਆਂ ਤੇ ਅਗਿਆਤ ਕੈਦੀਆਂ ਖਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਜੇਲ੍ਹ ਵਿੱਚ ਚੱਲੇ ਤਲਾਸ਼ੀ ਅਭਿਆਨ ਦੌਰਾਨ ਤਿੰਨ ਹਵਾਲਾਤੀਆਂ ਤੋਂ ਇੱਕ-ਇੱਕ ਮੋਬਾਇਲ ਬਰਾਮਦ ਕੀਤਾ ਗਿਆ ਜਦਕਿ ਦੋ ਮੋਬਾਇਲ ਫੋਨ, ਚਾਰਜ਼ਰ ਤੇ ਹੈੱਡਫੋਨ ਲਾਵਾਰਿਸ ਹਾਲਤ ਵਿੱਚ ਮਿਲੇ ਸਨ। ਇਸ ਨੂੰ ਲੈ ਕੇ ਤਿੰਨ ਹਵਾਲਾਤੀਆਂ ਤੇ ਕੁੱਝ ਨਾਮਲੂਮ ਕੈਦੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ।

Leave a Reply

Your email address will not be published.