ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ’ਚੋਂ ਪੁਲਿਸ ਨੇ ਮੋਬਾਈਲ ਅਤੇ ਹੋਰ ਸਮਾਨ ਕੀਤਾ ਬਰਾਮਦ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਵਾਰਸ ਹਾਲਤ ਵਿੱਚ ਜੇਲ੍ਹ ਵਿੱਚ ਮੌਜੂਦ 5 ਸਮਾਰਟ ਮੋਬਾਇਲ ਫੋਨ, 2 ਕੀਪੈਡ ਮੋਬਾਇਲ ਫੋਨ, 2 ਅਡਾਪਟਰ, 3 ਜਗਾੜੂ ਚਾਰਜਰ, 2 ਹੈਡਫੋਨ, 5 ਵੱਖ-ਵੱਖ ਕੰਪਨੀਆਂ ਦੀਆਂ ਸਿਮਾਂ ਬਰਾਮਦ ਕੀਤੀ ਗਈਆਂ ਹਨ।
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀਐਸਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ’ਚੋਂ ਬਰਾਮਦ ਕੀਤੇ ਗਏ ਉਕਤ ਮੋਬਾਇਲ ਫੋਨ ਅਤੇ ਹੋਰ ਸਮਾਨ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਬਜ਼ੇ ਵਿੱਚ ਲੈਂਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।