Punjab

ਕੇਂਦਰ ਏਜੰਸੀਆਂ ਨੇ ਘੇਰਿਆ ਕੈਪਟਨ ਦਾ ਪਰਿਵਾਰ, ਭੇਜੇ ਨੋਟਿਸ

ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਕਾਰਨ ਕੇਂਦਰ ਸਰਕਾਰ ਮਤਰੇਈ ਮਾਂ ਵਾਲਾ ਰਵੱਈਆ ਅਪਣਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੀ ਸੰਸਦ ਮੈਂਬਰ ਪਤਨੀ ਪਰਨੀਤ ਕੌਰ, ਇਕ ਪੋਤਾ ਤੇ ਦੋ ਪੋਤੀਆਂ ਨੂੰ ਵੀ ਇਕਨਮ ਟੈਕਸ ਵਿਭਾਗ ਨੇ ਨੋਟਿਸ ਜਾਰੀ ਕੀਤਾ ਹੈ।

ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਦਿੱਤੀ ਹੈ ਕਿ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕਰਨ ਮਗਰੋਂ ਕੇਂਦਰ ਦੀਆਂ ਏਜੰਸੀਆਂ ਉਹਨਾਂ ਦੇ ਸਾਰੇ ਪਰਿਵਾਰ ਨੂੰ ਨੋਟਿਸ ਭੇਜ ਰਹੀਆਂ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਦੇ ਪੁੱਤਰ ਰਣਿੰਦਰ ਸਿੰਘ ਨੂੰ ED ਨੇ 27 ਅਕਤੂਬਰ ਨੂੰ ਜਲੰਧਰ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ। ਪਰ ਹੁਣ ਰਣਿੰਦਰ ਸਿੰਘ 6 ਨਵੰਬਰ ਨੂੰ ED ਅੱਗੇ ਪੇਸ਼ ਹੋਣਗੇ। ਕੈਪਟਨ ਨੇ ਕੇਂਦਰ ਦੇ ਇਸ ਰਵੱਈਏ ਤੇ ਸਵਾਲ ਚੁੱਕੇ ਹਨ।

ਦਿੱਲੀ ਦੇ ਜੰਤਰ-ਮੰਤਰ ਤੇ ਧਰਨੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਕੈਪਟਨ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਰਣਿੰਦਰ ਮਗਰੋਂ ਇਨਕਮ ਟੈਕਸ ਵਿਭਾਗ ਵੱਲੋਂ ਉਹਨਾਂ ਦੀ ਪਤਨੀ ਤੇ ਪੋਤੇ ਪੋਤੀਆਂ ਨੂੰ ਵੀ ਨੋਟਿਸ ਭੇਜੇ ਜਾ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਮਗਰੋਂ ਨੋਟਿਸ ਤੇ ਨੋਟਿਸ ਭੇਜ ਰਹੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top