ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ: ਗਿਆਨੀ ਹਰਪ੍ਰੀਤ ਸਿੰਘ

 ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ: ਗਿਆਨੀ ਹਰਪ੍ਰੀਤ ਸਿੰਘ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ਤੇ ਸਿੱਖਾਂ ਖਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ ਰਹੇ ਹਨ, ਜਿਸ ਤੇ ਉਹਨਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

Don't let kin interfere, Punjab CM Bhagwant Mann tells ministers

ਉਹਨਾਂ ਨੇ ਸਰਕਾਰ ਨੂੰ ਇਸ ਪ੍ਰਤੀ ਗੰਭੀਰ ਹੋਣ ਲਈ ਕਿਹਾ ਹੈ। ਉਹਨਾਂ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਸਿੱਖਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਸਿੱਖ ਨੌਜਵਾਨ ਵੱਲੋਂ ਹਿੰਦੂ ਆਗੂ ਦੇ ਕੀਤੇ ਗਏ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਤੇ ਹੋਰਨਾਂ ਬਾਰੇ ਘਟੀਆ ਕਿਸਮ ਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਸਿੱਖਾਂ ਨੂੰ ਘਰੋਂ ਕੱਢ ਕੇ ਜਾਨੋਂ ਮਾਰਨ ਦੇ ਡਰਾਵੇ ਦਿੱਤੇ ਜਾ ਰਹੇ ਹਨ, ਸਿੱਖਾਂ ਨੂੰ ਭਾਰਤ ਵਿੱਚ ਦੋ ਫ਼ੀਸਦ ਦੱਸ ਕੇ ਡਰਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਰਕਾਰਾਂ ਅਜਿਹੇ ਵਰਤਾਰੇ ਨੂੰ ਰੋਕਣ। ਜੇ ਸਰਕਾਰ ਇਸ ਨੂੰ ਨਹੀਂ ਰੋਕ ਸਕਦੀ ਤਾਂ ਪੰਜਾਬ ਵਿੱਚ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਉਹਨਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਖਿਲਾਫ਼ ਨਫ਼ਰਤੀ ਪ੍ਰਚਾਰ ਨਹੀਂ ਕਰਦੇ ਪਰ ਜਦੋਂ ਕੋਈ ਗੁਰੂ ਗ੍ਰੰਥ ਸਾਹਿਬ ਜਾਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਬਾਰੇ ਨੁਕਤਾਚੀਨੀ ਕਰਦਾ ਹੈ ਤਾਂ ਸਿੱਖ ਜਜ਼ਬਾਤੀ ਹੋ ਕੇ ਵੱਧ ਬੋਲ ਜਾਂਦੇ ਹਨ ਪਰ ਕੋਈ ਵੀ ਸੱਚਾ ਸਿੱਖ ਦੂਜੇ ਧਰਮ ਬਾਰੇ ਭੱਦੀ ਸ਼ਬਦਾਵਲੀ ਜਾਂ ਗਲਤ ਪ੍ਰਚਾਰ ਨਹੀਂ ਕਰਦਾ।

Leave a Reply

Your email address will not be published.