ਕੇਂਦਰ ਸਰਕਾਰ ਦਾ ਫ਼ੈਸਲਾ, ਵਿਸਾਖੀ ਮੌਕੇ ਪਾਕਿਸਤਾਨ ਜਾ ਸਕੇਗੀ ਸਿੱਖ ਸੰਗਤ

ਵਿਸਾਖੀ ’ਤੇ ਪਾਕਿਸਤਾਨ ਨੇ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਭਾਰਤ ਤੋਂ ਸਿੱਖ ਜੱਥਾ ਪਾਕਿਸਤਾਨ ਜਾਵੇਗਾ। ਇਹ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇਗਾ। 12 ਅਪ੍ਰੈਲ ਤੋਂ 21 ਅਪ੍ਰੈਲ ਤਕ ਇਹ ਜੱਥਾ ਯਾਤਰਾ ’ਤੇ ਰਹੇਗਾ। 14 ਅਪ੍ਰੈਲ ਨੂੰ ਇਹ ਜੱਥਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਹਿੱਸਾ ਲਵੇਗਾ। ਕੇਂਦਰ ਸਰਕਾਰ ਨੇ ਹੁਣ ਕੁੱਝ ਵਿਸ਼ੇਸ਼ ਸ਼ਰਤਾਂ ਨਾਲ ਇਹ ਇਜਾਜ਼ਤ ਦਿੱਤੀ ਹੈ। ਗ੍ਰਹਿ ਵਿਭਾਗ ਮੁਤਾਬਿਕ ਸਿੱਖ ਜੱਥੇ ਨੂੰ ਕੁੱਝ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।

ਯਾਤਰਾ ਸਬੰਧੀ ਪ੍ਰੋਗਰਾਮ
ਗ੍ਰਹਿ ਵਿਭਾਗ ਨੇ ਇਸ ਯਾਤਰਾ ਦਾ ਪ੍ਰੋਗਰਾਮ ਮੁੱਖ ਸਕੱਤਰ ਪੰਜਾਬ ਨੂੰ ਭੇਜਿਆ ਹੈ। ਇਸ ਮੁਤਾਬਕ 12 ਅਪ੍ਰੈਲ ਨੂੰ ਇਹ ਜੱਥਾ ਵਾਹਗਾ ਸਰਹੱਦ ਦੇ ਰਸਤੇ ਪੈਦਲ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ। ਉੱਥੋਂ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਰਵਾਨਾ ਹੋਵੇਗਾ।
ਇਸ ਤੋਂ ਬਾਅਦ 13 ਅਪ੍ਰੈਲ ਨੂੰ ਜੱਥਾ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਰੁਕੇਗਾ ਅਤੇ ਉੱਥੋਂ ਵਾਲੀ ਕੰਧਾਰੀ ਗੁਫ਼ਾ ਜਾਵੇਗਾ। ਵਿਸਾਖੀ ਤਿਉਹਾਰ ਦਾ ਮੁੱਖ ਸਮਾਗਮ 14 ਅਪ੍ਰੈਲ ਨੂੰ ਗੁਰਦੁਆਰਾ ਪੰਜਾਬ ਸਾਹਿਬ ਵਿਖੇ ਹੋਵੇਗਾ। ਇਸ ਤੋਂ ਬਾਅਦ ਸਿੱਖ ਸੰਗਤ ਦਾ ਜੱਥਾ ਸ਼੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।

15 ਅਪ੍ਰੈਲ ਨੂੰ ਨਨਕਾਣਾ ਸਾਹਿਬ ਵਿਖੇ ਸਥਾਨ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ, ਗੁਰਦੁਆਰਾ ਸੱਚਾ ਸੌਦਾ ਦਾ ਦੌਰਾ ਕਰਨ ਤੋਂ ਬਾਅਦ 16 ਅਪ੍ਰੈਲ ਨੂੰ ਸ਼੍ਰੀ ਨਨਕਾਣਾ ਸਾਹਿਬ ਵਾਪਸ ਪਰਤੇਗਾ।
17 ਅਪ੍ਰੈਲ ਨੂੰ ਇਹ ਜੱਥਾ ਸ੍ਰੀ ਨਨਕਾਣਾ ਸਾਹਿਬ ਤੋਂ ਲਾਹੌਰ ਦੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤਕ ਸੜਕ ਰਾਹੀਂ ਜਾਵੇਗਾ।
ਸ੍ਰੀ ਨਨਕਾਣਾ ਸਾਹਿਬ ਵਿੱਚ 18 ਅਪ੍ਰੈਲ ਤੱਕ ਰੁਕਣ ਤੋਂ ਬਾਅਦ ਜੱਥਾ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਪਹੁੰਚਣਗੇ ਅਤੇ ਇੱਥੇ ਹੀ ਰਾਤ ਨੂੰ ਆਰਾਮ ਕਰੇਗਾ।

ਇਸ ਤੋਂ ਅਗਲੇ ਦਿਨ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਲਾਹੌਰ ਪਰਤੇਗਾ।
ਜੱਥਾ 21 ਅਪ੍ਰੈਲ ਤਕ ਲਾਹੌਰ ਦੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਠਹਿਰਣ ਤੋਂ ਬਾਅਦ ਵਾਹਗਾ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪਰਤੇਗਾ।
ਗ੍ਰਹਿ ਵਿਭਾਗ ਨੇ ਸੰਗਤਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਤਹਿਤ ਜੱਥੇ ਦਾ ਕੋਈ ਮੈਂਬਰ ਪਾਕਿਸਤਾਨ ਵਿੱਚ ਕਿਸੇ ਵੀ ਵਿਸ਼ੇਸ਼ ਪ੍ਰਾਹੁਣਚਾਰੀ ਨੂੰ ਸਵੀਕਾਰ ਨਹੀਂ ਕਰੇਗਾ। ਜੱਥੇ ਦੇ ਮੈਂਬਰਾਂ ਦੀ ਚੋਣ ਪੰਜਾਬ ਪੁਲਿਸ, ਸੀਆਈਡੀ, ਇੰਟੇਲੀਜੈਂਸ ਆਦਿ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਜਾਵੇਗੀ। ਜਿਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਣ ਦੀ ਆਗਿਆ ਮਿਲੇਗੀ ਉਸ ਨੂੰ ਹੀ ਪਾਕਿਸਤਾਨ ਜਾ ਸਕੇਗਾ।
