ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਮੈਡੀਕਲ ਕਾਲਜ ’ਚ ਵੀ ਕਰ ਸਕੋਗੇ ਪੜ੍ਹਾਈ, ਪੜ੍ਹੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਦੇਸ਼ ਦੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਲਈ ਜਾਵੇਗੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਯੂਕਰੇਨ ਤੇ ਰੂਸੀ ਹਮਲੇ ਪਿੱਛੋਂ ਭਾਰਤੀ ਵਿਦਿਆਰਥੀਆਂ ਵੱਲੋਂ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਤੇ ਵੱਡੇ ਸਵਾਲ ਉਠ ਰਹੇ ਹਨ। ਭਾਰਤ ਵਿੱਚ ਮਹਿੰਗੀ ਮੈਡੀਕਲ ਸਿੱਖਿਆ ਨੂੰ ਲੈ ਕੇ ਸਰਕਾਰ ਦੀ ਘੇਰਾਬੰਦੀ ਹੋ ਰਹੀ ਹੈ। ਦੱਸ ਦਈਏ ਕਿ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਲੱਗਣ ਕਾਰਨ ਕਈ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਵਤਨ ਆਉਣਾ ਪੈ ਰਿਹਾ ਹੈ।
ਭਾਰਤ ਵਿੱਚ ਮੈਡੀਕਲ ਦੀ ਪੜ੍ਹਾਈ ਮਹਿੰਗੀ ਹੋਣ ਕਾਰਨ ਬਹੁਤੇ ਮੈਡੀਕਲ ਵਿਦਿਆਰਥੀ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ। ਪਰ ਯੂਕਰੇਨ ਦੇ ਹਾਲਾਤ ਵਿਗੜਨ ਕਾਰਨ ਵਿਦਿਆਰਥੀ ਭਾਰਤ ਆ ਰਹੇ ਹਨ। ਇਸ ਨੂੰ ਲੈ ਕੇ ਵਿਦਿਆਰਥੀਆਂ ਨੇ ਰੋਸ ਜਤਾਇਆ ਹੈ ਕਿ ਭਾਰਤ ਵਿੱਚ ਮੈਡੀਕਲ ਦੀ ਪੜ੍ਹਾਈ ਮਹਿੰਗੀ ਹੋਣ ਕਾਰਨ ਉਹਨਾਂ ਨੂੰ ਹੋਰਨਾਂ ਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨੀ ਪੈਂਦੀ ਹੈ।
