Punjab

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਮੇਟੀ ਦਾ ਗਠਨ

ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ। ਇਸ ਦੇ ਚਲਦੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਿੰਘ ਜੀ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਅਗਲੇ ਸਾਲ 1 ਅਪ੍ਰੈਲ ਨੂੰ ਯਾਦਗਾਰ ਬਣਾਉਣ ਲਈ ਸ਼ਨੀਵਾਰ ਪੀਐਮ ਦੀ ਅਗਵਾਈ ਵਿੱਚ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਹ ਕਮੇਟੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੇ ਹਰ ਤਰ੍ਹਾਂ ਦੇ ਫ਼ੈਸਲਿਆਂ ਲਈ ਬਣਾਈ ਜਾਵੇਗੀ। ਕਮੇਟੀ ਦੇ ਕਾਰਜਾਂ ਵਿੱਚ ਪ੍ਰਕਾਸ਼ ਪੁਰਬ ਦੀਆਂ ਨੀਤੀਆਂ, ਯੋਜਨਾਵਾਂ, ਸਮਾਗਮਾਂ ਤੋਂ ਇਲਾਵਾ ਪੁਰਬ ਨਾਲ ਜੁੜੇ ਸਾਰੇ ਕਾਰਜਾਂ ਲਈ ਵਿਆਪਕ ਤਰੀਕਾਂ ਤੈਅ ਕਰਨ ਤੋਂ  ਇਲਾਵਾ ਯਾਦਗਾਰ ਦਾ ਮਾਰਗਦਰਸ਼ਨ ਕਰਨਾ ਸ਼ਾਮਲ ਹੈ।

ਇਸ ਕਮੇਟੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਨ, ਹਰਦੀਪ ਪੁਰੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਸ਼ਾਮਲ ਹਨ।

ਕਮੇਟੀ ਦੇ ਹੋਰ ਮੈਂਬਰਾ ‘ਚ ਕਾਂਗਰਸੀ ਲੀਡਰ ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ, ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਭਾਰਤੀ ਹਵਾਈ ਫੌਜ ਦੇ ਸਾਬਕਾ ਮੁਖੀ ਜੇਜੇ ਸਿੰਘ, ਭਾਰਤੀ ਹਵਾਈ ਫੌਜ ਦੇ ਸਾਬਕਾ ਮੁਖੀ ਬਿਰਲਾ ਸਿੰਘ ਧਨੋਆ ਤੇ ਖਿਡਾਰੀ ਮਿਲਖਾ ਸਿੰਘ ਤੇ ਹਰਭਜਨ ਸਿੰਘ ਨੂੰ ਵੀ ਥਾਂ ਦਿੱਤੀ ਗਈ ਹੈ।   

Click to comment

Leave a Reply

Your email address will not be published. Required fields are marked *

Most Popular

To Top