Punjab

ਕੇਂਦਰ ਸਰਕਾਰ ਦੇ ਰਵੱਈਏ ਦੇ ਮੱਦੇਨਜ਼ਰ ਕੈਪਟਨ ਦਾ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖੇਤੀ ਬਿੱਲਾਂ ਨੂੰ ਲੈ ਕੇ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ ਪਰ ਰਾਮਨਾਥ ਕੋਵਿੰਦ ਨੇ ਉਹਨਾਂ ਨਾਲ ਮੁਲਾਕਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਨਵਾਂ ਐਲਾਨ ਕੀਤਾ ਹੈ।

ਦਰਅਸਲ ਕੈਪਟਨ ਨੇ ਅੱਜ ਵਿਧਾਇਕਾਂ ਨੂੰ ਲੈ ਕੇ ਦਿੱਲੀ ‘ਤੇ ਧਾਵਾ ਬੋਲਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਧਾਇਕਾਂ ਸਣੇ ਭਲਕੇ ਰਾਜਘਾਟ ਵਿਖੇ ਧਰਨਾ ਦੇਣਗੇ। ਦਰਅਸਲ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ ‘ਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਰਾਸ਼ਟਰਪਤੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ ਪਰ ਜਵਾਬ ‘ਚ ਮਹਿਜ਼ ਕੋਰੀ ਨਾਂਹ ਮਿਲੀ ਹੈ। ਹੁਣ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਲਈ ਹੈ।

ਕੈਪਟਨ ਨੇ ਐਲਾਨ ਕੀਤਾ ਕਿ ਉਹ ਰਾਜ ਦੀ ਬਿਜਲੀ ਸੰਕਟ ਤੇ ਸਪਲਾਈ ਦੀ ਨਾਜ਼ੁਕ ਸਥਿਤੀ ਨੂੰ ਉਜਾਗਰ ਕਰਨ ਲਈ ਭਲਕੇ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕਿਹਾ ਸੂਬੇ ਵਿੱਚ ਮਾਲ ਗੱਡੀਆਂ ਦੀ ਰੋਕ ਕਾਰਨ ਸੰਕਟ ਪੈਦਾ ਹੋ ਗਿਆ ਹੈ।

ਨਤੀਜੇ ਵਜੋਂ ਸਾਰੇ ਬਿਜਲੀ ਪਲਾਂਟ ਬੰਦ ਹੋ ਗਏ ਤੇ ਨਾਲ ਹੀ ਖੇਤੀਬਾੜੀ ਤੇ ਸਬਜ਼ੀਆਂ ਦੀ ਸਪਲਾਈ ‘ਤੇ ਵੀ ਰੋਕ ਲੱਗ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਘਾਟ ਵਿਖੇ ਸੂਬੇ ਦੀ ਗੰਭੀਰ ਸਥਿਤੀ ਨੂੰ ਕੇਂਦਰ ਦੇ ਧਿਆਨ ਵਿੱਚ ਲਿਆਉਣ ਲਈ ਸੰਕੇਤਕ ਧਰਨਾ ਲਾਉਣ ਦਾ ਫੈਸਲਾ ਕੀਤਾ ਹੈ।

ਦਿੱਲੀ ‘ਚ  ਧਾਰਾ 144 ਹੋਣ ਕਰਕੇ ਵਿਧਾਇਕ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਲਈ ਸਿਰਫ ਚਾਰ ਜੱਥੇ ‘ਚ ਜਾਣਗੇ ਤੇ ਉਹ ਸਵੇਰੇ 10.30 ਵਜੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ। ਕੈਪਟਨ ਨੇ ਦੂਸਰੀਆਂ ਪੰਜਾਬ ਦੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਸੂਬੇ ਦੇ ਹਿੱਤ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਦੁਹਰਾਈ।

ਅੱਜ ਪ੍ਰਾਈਵੇਟ ਬਿਜਲੀ ਘਰ ਵੀ ਬੰਦ ਹੋ ਰਹੇ ਹਨ। ਜੀਵੀਕੇ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਹਿਰੇ 3 ਵਜੇ ਕੰਮ ਬੰਦ ਕਰ ਦੇਵੇਗਾ, ਕਿਉਂਕਿ ਅੱਜ ਕੋਲੇ ਦਾ ਸਟਾਕ ਪੂਰਾ ਹੋ ਗਿਆ ਹੈ। ਸੂਬੇ ਦੇ ਸਰਕਾਰੀ ਤੇ ਹੋਰ ਨਿੱਜੀ ਬਿਜਲੀ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ।

Click to comment

Leave a Reply

Your email address will not be published. Required fields are marked *

Most Popular

To Top