Punjab

ਕੇਂਦਰ ਸਰਕਾਰ ਦੇ ਸੱਦੇ ਮਗਰੋਂ ਕਿਸਾਨ ਜੱਥੇਬੰਦੀਆਂ ਨੇ ਬੁਲਾਈ ਬੈਠਕ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਦੇ ਸੱਦੇ ਮਗਰੋਂ 30 ਕਿਸਾਨ ਜੱਥੇਬੰਦੀਆਂ ਨੇ ਬੈਠਕ ਬੁਲਾਈ ਹੈ। ਇਹ ਬੈਠਕ 12 ਨਵੰਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਵੇਗੀ।

ਬੈਠਕ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਬਾਰੇ ਬੁਲਾਈ ਬੈਠਕ ਬਾਰੇ ਅਗਲੀ ਰਣਨੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 13 ਨਵੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਇਸ ਸਬੰਧੀ ਕਿਸਾਨ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਦਿੱਲੀ ਬੈਠਕ ਵਿੱਚ ਸ਼ਮੂਲੀਅਤ ਕਰਨ ਸਬੰਧੀ ਸਾਰੀਆਂ ਜੱਥੇਬੰਦੀਆਂ ਦੀ ਸਾਂਝੀ ਬੈਠਕ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸੱਦੀ ਗਈ ਹੈ।

ਉਹਨਾਂ ਕਿਹਾ ਕਿ ਸਾਂਝੀ ਬੈਠਕ ਦੌਰਾਨ ਹੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਬਾਰੇ ਫ਼ੈਸਲਾ ਕੀਤਾ ਜਾਣਾ ਹੈ। ਖ਼ਬਰ ਇਹ ਮਿਲੀ ਹੈ ਕਿ ਕਿਸਾਨ ਜੱਥੇਬੰਦੀਆਂ ਦਰਮਿਆਨ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਬੈਠਕ ਵਿੱਚ ਸ਼ਮੂਲੀਅਤ ਕਰਨ ਸਬੰਧੀ ਆਮ ਸਹਿਮਤੀ ਬਣ ਗਈ ਹੈ।

ਕੇਂਦਰੀ ਖੇਤੀ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ ਕਿਸਾਨ ਜੱਥੇਬੰਦੀਆਂ ਦੇ ਲੀਡਰਾਂ ਦੀ ਰੇਲ ਮੰਤਰੀ ਪਿਯੂਸ਼ ਗੋਇਲ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਵਿਗਿਆਨ ਭਵਨ ਵਿੱਚ ਬੈਠਕ ਰੱਖੀ ਗਈ ਹੈ। ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ 24 ਸਤੰਬਰ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਤੇ 1 ਅਕਤੂਬਰ ਤੋਂ ਤਾਂ ਅਣਮਿੱਥੇ ਸਮੇਂ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਕੀਤੀ ਦਖ਼ਲਅੰਦਾਜ਼ੀ ਕਾਰਨ ਕਿਸਾਨਾਂ ਨੇ ਭਾਵੇਂ ਮਾਲ ਗੱਡੀਆਂ ਲਈ 21 ਨਵੰਬਰ ਤੱਕ ਲਾਂਘਾ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਕੇਂਦਰੀ ਰੇਲਵੇ ਮੰਤਰਾਲੇ ਨੇ ਯਾਤਰੂ ਤੇ ਮਾਲ ਗੱਡੀਆਂ ਇਕੱਠਿਆਂ ਹੀ ਚਲਾਉਣ ਦੀ ਅੜੀ ਫੜ੍ਹ ਕੇ ਮਾਲ ਗੱਡੀਆਂ ਦੀ ਆਵਾਜਾਈ ਵੀ ਬਹਾਲ ਨਹੀਂ ਕੀਤੀ।

Click to comment

Leave a Reply

Your email address will not be published. Required fields are marked *

Most Popular

To Top