ਨਵੀਂ ਦਿੱਲੀ: ਭਾਰਤ ਵਿਚ ਇਸ ਸਮੇਂ ਪਿਆਜ਼ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਦੀ ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੇ ਨਿਰਯਾਤ ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਵਪਾਰ ਦੇ ਡਾਇਰੈਕਟੋਰੇਟ ਜਨਰਲ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਨੋਟੀਫਿਕੇਸ਼ਨ ਤਹਿਤ ਤੁਰੰਤ ਪ੍ਰਭਾਵ ਨਾਲ ਸਾਰੀਆਂ ਕਿਸਮਾਂ ਦੇ ਪਿਆਜ਼ ਦੀ ਬਰਾਮਦ ਤੇ ਪਾਬੰਦੀ ਹੈ। ਜ਼ਿਕਰਯੋਗ ਹੈ ਕਿ ਡੀਜੀਐਫਟੀ ਵਣਜ ਅਤੇ ਉਦਯੋਗ ਵਿਭਾਗ ਦੇ ਅਧੀਨ ਕੰਮ ਕਰਦਾ ਹੈ। ਇਹ ਇਕ ਅਜਿਹਾ ਮੁੱਦਾ ਹੈ ਜੋ ਕਿ ਆਯਾਤ ਅਤੇ ਨਿਰਯਾਤ ਨਾਲ ਜੁੜੇ ਮੁੱਦਿਆਂ ਨਾਲ ਸਬੰਧਿਤ ਹੈ।
ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ’ਤੇ ਪੀਐਮ ਮੋਦੀ ਨੂੰ ਲਿਖੀ ਚਿੱਠੀ
ਨਿਰਯਾਤ ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਪਿਆਜ਼ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਵਿੱਚ ਪਿਆਜ਼ 40 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ।
ਕੁੱਝ ਸ਼ਹਿਰਾਂ ਵਿੱਚ ਇਹ 50 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਦੱਸ ਦੇਈਏ ਕਿ ਭਾਰਤ ਤੋਂ ਸ੍ਰੀਲੰਕਾ, ਮਲੇਸ਼ੀਆ, ਬੰਗਲਾਦੇਸ਼ ਅਤੇ ਯੂਏਈ ਵਿੱਚ ਜ਼ਿਆਦਾ ਨਿਰਯਾਤ ਹੁੰਦਾ ਹੈ। ਭਾਰਤ ਨੇ ਅਪਰੈਲ-ਜੂਨ ਦੇ ਦੌਰਾਨ 19.8 ਮਿਲੀਅਨ ਡਾਲਰ ਦੇ ਪਿਆਜ਼ ਦੀ ਬਰਾਮਦ ਕੀਤੀ ਸੀ।
