News

ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

ਮੀਡੀਆ ਰਿਪੋਰਟਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਹਰੀ ਝੰਡੀ ਦਿੱਤੀ ਗਈ। ਹੁਣ ਇਹ ਬਿੱਲ ਸਰਦ ਰੁੱਤ ਇਜਲਾਸ ਵਿੱਚ ਪੇਸ਼ ਕੀਤਾ ਜਾਏਗਾ।

Bye bye farm laws! A timeline of farmers' protest against three agri laws

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਹੁਣ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।

29 ਨਵੰਬਰ ਨੂੰ ਸ਼ੁਰੂ ਹੋ ਰਹੇ ਸਰਦ ਰੁੱਤ ਦੇ ਸੰਸਦ ਸੈਸ਼ਨ ਦੀ ਸ਼ੁਰੂਆਤ ਵਿੱਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜਿਵੇਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵੇਂ ਸਦਨਾਂ ਵੱਲੋਂ ਪਾਸ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।

ਸੰਸਦ ਸੈਸ਼ਨ ਵਿੱਚ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ਅਤੇ ਫਿਰ ਦੂਜੇ ਸਦਨ ਵੱਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ।

Click to comment

Leave a Reply

Your email address will not be published. Required fields are marked *

Most Popular

To Top