News

ਕੇਜਰੀਵਾਲ ਅਤੇ ਸੀਐਮ ਮਾਨ ਗੁਜਰਾਤ ਮਿਸ਼ਨ ’ਤੇ, ਸਿੱਖ ਆਗੂਆਂ ਵੱਲੋਂ ਸੀਐਮ ਦਾ ਸਨਮਾਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੁਜਰਾਤ ਦੇ ਗਾਂਧੀਨਗਰ ‘ਚ ਸਵਾਮੀ ਨਾਰਾਇਣ ਅਕਸ਼ਰਾਧਾਮ ਮੰਦਰ ਦੇ ਦਰਸ਼ਨ ਕੀਤੇ। ਗੁਜਰਾਤ ਦੇ ਸਿੱਖ ਸਮਾਜ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੱਲ੍ਹ ਅਹਿਮਦਾਬਾਦ ਵਿੱਚ ਰੋਡ-ਸ਼ੋਅ ਕੱਢਿਆ ਸੀ। ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ‘ਆਪ’ ਨੂੰ ‘ਇਕ ਮੌਕਾ’ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਢਾਈ ਦਹਾਕਿਆਂ ਤੋਂ ਗੁਜਰਾਤ ਦੀ ਸੱਤਾ ’ਤੇ ਕਾਬਜ਼ ਹੋਣ ਕਰਕੇ ‘ਹੰਕਾਰ’ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਮਗਰੋਂ ‘ਆਪ’ ਗੁਜਰਾਤ ਲਈ ਤਿਆਰ ਹੈ।

Image

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ਕਰਨੀ ਨਹੀਂ ਆਉਂਦੀ, ਪਰ ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਬਾਖੂਬੀ ਜਾਣਦੇ ਹਨ। ‘ਆਪ’ ਆਗੂ ਨੇ ਕਿਹਾ, ‘‘ਅਸੀਂ ਦਿੱਲੀ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਚੁੱਕੇ ਹਾਂ ਤੇ ਪੰਜਾਬ ਵਿੱਚ ਭਗਵੰਤ ਮਾਨ ਨੇ ਦਸ ਦਿਨਾਂ ਵਿੱਚ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰ ਛੱਡਿਆ ਹੈ।’’ ਇਸ ਤੋਂ ਪਹਿਲਾਂ ਦੋਵਾਂ ਆਗੂਆਂ ਨੇ ਅਹਿਮਦਾਬਾਦ ਦੀ ਆਪਣੀ ਦੋ ਰੋਜ਼ਾ ਫੇਰੀ ਦਾ ਆਗਾਜ਼ ਸਾਬਰਮਤੀ ਆਸ਼ਰਮ ਤੋਂ ਕੀਤਾ। ਉਨ੍ਹਾਂ ਆਸ਼ਰਮ ਜਾ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

Image

‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਭਗਵੰਤ ਮਾਨ ਆਸ਼ਰਮ ਦੇ ਅੰਦਰ ‘ਹਰਿਦੇ ਕੁੰਜ’ ਵੀ ਗਏ, ਜਿੱਥੇ ਮਹਾਤਮਾ ਗਾਂਧੀ ਰਹਿੰਦੇ ਸਨ।

 ਗਾਂਧੀ ਆਸ਼ਰਮ ਦੀ ਫੇਰੀ ਦੌਰਾਨ ਦੋਵਾਂ ਆਗੂਆਂ ਨੇ ‘ਚਰਖਾ’ ਵੀ ਕੱਤਿਆ ਤੇ ਮਹਾਤਮਾ ਗਾਂਧੀ ਦੇ ਬੁੱਤੇ ਅੱਗੇ ਸ਼ਰਧਾਂਜਲੀ ਵੀ ਦਿੱਤੀ। ਮਗਰੋਂ ਉਨ੍ਹਾਂ ਗਾਈਡ ਨਾਲ ਮਿਊਜ਼ੀਅਮ ਦਾ ਟੂਰ ਵੀ ਕੱਢਿਆ। ਮਗਰੋਂ ਕੇਜਰੀਵਾਲ ਨੇ ਵਿਜ਼ੀਟਰ ਬੁੱਕ ਵਿੱਚ ਲਿਖਿਆ, ‘‘ਇਹ ਆਸ਼ਰਮ ਰੂਹਾਨੀ ਜਗ੍ਹਾ ਹੈ। ਇੰਜ ਪ੍ਰਤੀਤ ਹੁੰਦਾ ਜਿਵੇਂ ਗਾਂਧੀ ਜੀ ਦੀ ਰੂਹ ਇਥੇ ਹੀ ਵਾਸ ਕਰਦੀ ਹੈ। ਇਥੇ ਆਉਣ ਨਾਲ ਰੂਹਾਨੀ ਅਹਿਸਾਸ ਹੁੰਦਾ ਹੈ। ਮੈਂ ਖ਼ੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਉਸ ਮੁਲਕ ਵਿੱਚ ਜੰਮਿਆ ਹਾਂ, ਜਿੱਥੇ ਗਾਂਧੀ ਜੀ ਦਾ ਜਨਮ ਹੋਇਆ ਸੀ।’’ ਉਂਜ ਕੇੇਜਰੀਵਾਲ ਨੇ ਇਸ ਫੇਰੀ ਦੌਰਾਨ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਨਾਂਹ ਕਰ ਦਿੱਤੀ।

‘ਆਪ’ ਆਗੂਆਂ ਦੀ ਇਸ ਫੇਰੀ ਨੂੰ ਗੁਜਰਾਤ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਲਈ ਜ਼ਮੀਨੀ ਤਿਆਰੀਆਂ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ‘ਆਪ’ ਨੇ ਪਿਛਲੇ ਮਹੀਨੇ ਪੰਜਾਬ ਅਸੈਂਬਲੀ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਤਿੰਨ ਚੌਥਾਈ ਬਹੁਮਤ ਹਾਸਲ ਕੀਤਾ ਸੀ।

Click to comment

Leave a Reply

Your email address will not be published.

Most Popular

To Top