News

ਕੇਜਰੀਵਾਲ ਅੱਜ ਆ ਰਹੇ ਨੇ ਪੰਜਾਬ, ਸੇਖਵਾਂ ਨਾਲ ਮੁਲਾਕਾਤ, ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ?

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅੱਜ ਵੀਰਵਾਰ ਨੂੰ ਪੰਜਾਬ ਆ ਰਹੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਬਾਅਦ ਤੋਂ ਵੱਖ ਹੋਏ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਹਨਾਂ ਦੇ ਜੱਦੀ ਘਰ ਪਹੁੰਚ ਰਹੇ ਹਨ। ਆਮ ਆਦਮੀ ਪਾਰਟੀ ਹੁਣ ਪੰਜਾਬ ਨੂੰ ਸਮਝਣ ਵਾਲੇ ਪੁਰਾਣੇ ਨੇਤਾਵਾਂ ਨਾਲ ਚੋਣਾਂ ਲੜਨਾ ਚਾਹੁੰਦੀ ਹੈ ਤੇ ਇਸੇ ਲੜੀ ਵਿੱਚ ਅਰਵਿੰਦ ਕੇਜਰੀਵਾਲ ਖੁਦ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ।

Aap Mp Bhagwant Mann Said, Government Should Give Proper Time For Public  Before Imposing The Lockdown - भगवंत मान बोले- लॉकडाउन लगाने से पहले जनता  को मिले पूरा मौका, किसी को न

ਇਸ ਦੇ ਨਾਲ ਹੀ ਕੇਜਰੀਵਾਲ ਅੱਜ ਕੱਲ੍ਹ ਪਾਰਟੀ ਦੇ ਪ੍ਰੋਗਰਾਮਾਂ ਤੋਂ ਕੁਝ ਦੂਰੀ ਬਣਾ ਕੇ ਚੱਲ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਮਿਲ ਸਕਦੇ ਹਨ। ਆਮ ਆਦਮੀ ਪਾਰਟੀ ਦੇ ਆਗੂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਅੱਜ ਵੀਰਵਾਰ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਪਹੁੰਚਣਾ ਹੈ ਤੇ ਹਵਾਈ ਅੱਡੇ ਤੇ ਸਿੱਧਾ ਗੁਰਦਾਸਪੁਰ ਦੇ ਕਾਹਨੂੰਵਾਨ ਵਿਖੇ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚਣਗੇ।

ਬੈਂਸ ਨੇ ਅੱਗੇ ਕਿਹਾ ਕਿ ਪਤਾ ਨਹੀਂ ਕੇਜਰੀਵਾਲ ਦੀ ਬੈਠਕ ਸੇਖਵਾਂ ਨਾਲ ਕਿਉਂ ਹੋ ਰਹੀ ਹੈ। ਇਹ ਵੀ ਖੁਲਾਸਾ ਨਹੀਂ ਕੀਤਾ ਗਿਆ ਕਿ ਇਸ ਮੀਟਿੰਗ ਵਿੱਚ ਹੋਰ ਕੌਣ-ਕੌਣ ਸ਼ਾਮਲ ਹੋਣਗੇ। ਸੇਵਾ ਸਿੰਘ ਸੇਖਵਾਂ ਮਾਝੇ ਦੇ ਸੀਨੀਅਰ ਆਗੂ ਹਨ। ਉਹ ਪਿਛਲੀ ਬਾਦਲ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸਨ। ਜਦੋਂ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਬਣੇ ਤਾਂ ਪਾਰਟੀ ਦੇ ਸੀਨੀਅਰ ਆਗੂਆਂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਤੇ ਰਤਨ ਸਿੰਘ ਅਜਨਾਲਾ ਦੇ ਛੋਟੇ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮਤਭੇਦ ਸਨ।

ਉਸ ਤੋਂ ਬਾਅਦ ਇਨ੍ਹਾਂ ਤਿੰਨਾਂ ਨੇਤਾਵਾਂ ਨੇ ‘ਸ਼੍ਰੋਮਣੀ ਅਕਾਲੀ ਦਲ-ਟਕਸਾਲੀ’ ਨਾਂਅ ਦੀ ਨਵੀਂ ਪਾਰਟੀ ਬਣਾਈ। ਲਗਪਗ ਇੱਕ ਸਾਲ ਪਹਿਲਾਂ, ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਨੂੰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਪਾਰਟੀ ਵਿੱਚ ਰਲਾ ਦਿੱਤਾ ਗਿਆ ਸੀ।

‘ਆਮ ਆਦਮੀ ਪਾਰਟੀ’ ਦੇ ਇੱਕ ਆਗੂ ਨੇ ਇਹ ਵੀ ਮੰਨਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਕੁਝ ਵਿਤਕਰਾ ਚੱਲ ਰਿਹਾ ਹੈ। ਖਾਸ ਕਰਕੇ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ ਸੀਐਮ ਚਿਹਰਾ ਨਾ ਐਲਾਨੇ ਜਾਣ ਤੋਂ ਨਾਰਾਜ਼ ਹਨ ਤੇ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੇ ਕਿਸੇ ਪ੍ਰੋਗਰਾਮ ਵਿੱਚ ਨਹੀਂ ਜਾ ਰਹੇ।

Click to comment

Leave a Reply

Your email address will not be published.

Most Popular

To Top