News

ਕੇਜਰੀਵਾਲ ਦਾ ਵੱਡਾ ਐਲਾਨ, ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਲੱਗੇਗੀ ਡਾ. ਅੰਬੇਡਕਰ ਦੀ ਤਸਵੀਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ 3 ਦਿਨਾਂ ਦੇ ਦੌਰੇ ਤੇ ਆਏ ਹੋਏ ਹਨ। ਇਸ ਦੌਰਾਨ ਉਹਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਾਰ ਕਰ ਰਹੇ ਹਨ। ਉਹਨਾਂ ਅੱਜ ਅੰਮ੍ਰਿਤਸਰ ਵਿੱਚ ਐਲਾਨ ਕਰਦਿਆਂ ਕਿਹਾ ਕਿ ਸ਼ਹੀਦ-ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਸਾਹਿਬ ਦਾ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਰਿਹਾ ਹੈ।

Ambedkar Jayanti 2020 Today: Interesting Facts About Architect of Indian  Constitution Dr Bhimrao Ambedkar

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਦੇ ਨਾਂ ਆਪਣੀ ਜਾਨ ਨੂੰ ਕੁਰਬਾਨ ਕਰ ਦਿੱਤਾ ਸੀ। ਹੌਲੀ-ਹੌਲੀ ਲੋਕ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਭੁੱਲਦੇ ਜਾ ਰਹੇ ਹਨ। ਉਹਨਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਸ਼ਹੀਦ-ਏ-ਆਜ਼ਮ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਦੀ ਹੀ ਚੱਲੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਦੇ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਨੇਤਾ ਜਾਂ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਾਈ ਜਾਵੇਗੀ ਸਗੋਂ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਲਾਈ ਜਾਵੇਗੀ ਤਾਂ ਕਿ ਲੋਕ ਉਹਨਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਪ੍ਰੇਰਣਾ ਲੈਂਦੇ ਰਹਿਣ।

Click to comment

Leave a Reply

Your email address will not be published.

Most Popular

To Top