News

ਕੇਜਰੀਵਾਲ ਦਾ ਵੱਡਾ ਬਿਆਨ, ਭ੍ਰਿਸ਼ਟ ਤੇ ਅਪਰਾਧੀ ਨੇਤਾਵਾਂ ਦੀ ਆਪ ’ਚ ਨਹੀਂ ਹੋਵੇਗੀ ਐਂਟਰੀ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਇਸ ਲਈ ਦੂਜੀਆਂ ਪਾਰਟੀਆਂ ਦੇ ਕਈ ਨੇਤਾ ਆਮ ਆਦਮੀ ਪਾਰਟੀ ਨੇ ਸ਼ਾਮਲ ਹੋਣ ਲਈ ਆ ਰਹੇ ਹਨ ਪਰ ਅਸੀਂ ਕਿਸੇ ਵੀ ਹਾਲਤ ਵਿੱਚ ਭ੍ਰਿਸ਼ਟ ਤੇ ਅਪਰਾਧੀ ਨੇਤਾ ਨੂੰ ਨਹੀਂ ਲਵਾਂਗੇ। ਪੰਜਾਬ ਨੂੰ ਸਾਫ਼-ਸੁਥਰੀ ਇਮਾਨਦਾਰ ਸਰਕਾਰ ਦੇਵਾਂਗੇ।

Channi says Kejri should get some nice clothes

ਇਸ ਤੋਂ ਪਹਿਲਾਂ ਆਪ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਉਹਨਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹਨਾਂ ਚਾਰ ਮੰਤਰੀਆਂ ਤੇ ਰੇਤ ਦੀ ਨਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ।

ਇਸ ਲਈ ਅਸੀਂ ਉਹਨਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਵਿੱਚ ਖੁਸ਼ ਨਹੀਂ ਹਨ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਜਾਣ ਵਾਲੀ ਹੈ। ਸਿਰਫ਼ ਇੱਕ ਹੀ ਮਹੀਨਾ ਬਾਕੀ ਹੈ। ਇਸੇ ਲਈ ਇਹਨਾਂ ਦੇ ਕਈ ਵੱਡੇ ਲੀਡਰ ਜੰਮ ਕੇ ਪੰਜਾਬ ਵਿੱਚ ਲੁੱਟ ਰਹੇ ਹਨ।

ਅਸੀਂ ਆਪਣੀ ਪਾਰਟੀ ਵਿੱਚ ਕਿਸੇ ਵੀ ਬੇਈਮਾਨ ਆਗੂ ਨੂੰ ਸ਼ਾਮਲ ਨਹੀਂ ਕਰਾਂਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਕਾਂਗਰਸ ਦੇ ਕਈ ਲੀਡਰ ਆਪ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਉਹ ਕਾਂਗਰਸ ਦਾ ਕੂੜਾ ਅਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਨਗੇ। ਉਹਨਾਂ ਦੀ ਪਾਰਟੀ ਇਮਾਨਦਾਰ ਪਾਰਟੀ ਹੈ।

Click to comment

Leave a Reply

Your email address will not be published.

Most Popular

To Top