ਕੇਜਰੀਵਾਲ ਦਾ ਹਵਾਈ ਅੱਡੇ ਤੇ ਭਗਵੰਤ ਮਾਨ ਤੇ ਰਾਘਵ ਚੱਢਾ ਸਮੇਤ ਹੋਰਨਾਂ ਵਲੋਂ ਕੀਤਾ ਭਰਵਾਂ ਸਵਾਗਤ
By
Posted on

ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ ਮਨੀਸ਼ ਸਿਸੋਦੀਆ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਪੰਜਾਬ ਚੋਣਾਂ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਮਾਨ ਕੇਜਰੀਵਾਲ ਨਾਲ ਸ਼ਹਿਰ ‘ਚ ਰੋਡ ਸ਼ੋਅ ਕਰਨਗੇ।


ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣਾ ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਨਗੇ।
