News

ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸੇਵਾਦਾਰ ਬਣ ਨਿਭਾ ਰਹੀ ਅਪਣਾ ਫਰਜ਼

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵਿੱਚ ਪੱਕੇ ਮੋਰਚੇ ਲਗਾਏ ਹੋਏ ਹਨ। ਉਹਨਾਂ ਨੇ ਐਲਾਨ ਕੀਤਾ ਹੋਇਆ ਹੈ ਕਿ ਜਦੋਂ ਤਕ ਖੇਤੀ ਦੇ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹ ਪੰਜਾਬ ਵਾਪਸ ਨਹੀਂ ਜਾਣਗੇ। ਉਹ ਲਗਭਗ 6 ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਹੀ ਆਏ ਹਨ।

ਇਸ ਦੇ ਚਲਦੇ ਦਿੱਲੀ ਦੀ ਸਰਕਾਰ ਵੀ ਸੰਘਰਸ਼ੀ ਕਿਸਾਨਾਂ ਲਈ ਮਸੀਹੇ ਦੀ ਭੂਮਿਕਾ ਨਿਭਾ ਰਹੀ ਹੈ। ਦਿੱਲੀ ਦੇ ਬਾਰਡਰ ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਰੱਬ ਅਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ।

ਕੜਾਕੇ ਦੀਆਂ ਠੰਡੀਆਂ ਰਾਤਾਂ ਵਿੱਚ ਸੜਕਾਂ ਤੇ ਲੱਖਾਂ ਦੀ ਗਿਣਤੀ ਵਿੱਚ ਡਟੇ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋਣਾ ਦੇਸ਼ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿਉਂ ਕਿ ਰੱਬ ਪੂਰੇ ਦੇਸ਼ ਵਾਸੀਆਂ ਦਾ ਢਿੱਡ ਭਰਦਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਕ ਬਣ ਕੇ ਅਪਣਾ ਫਰਜ਼ ਦਿਨ-ਰਾਤ ਨਿਭਾਅ ਰਹੀ ਹੈ।

ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਆਪ ਨੇ ਕਿਸਾਨਾਂ ਲਈ ਅਪਣੀ ਨਿੱਜੀ ਜ਼ਿੰਮੇਵਾਰੀ ਸਮਝਦਿਆਂ ਦਿੱਲੀ ਖੇਤਰ ਵਿੱਚ ਸਿਹਤ ਸੇਵਾਵਾਂ ਲਈ ਡਾਕਟਰਾਂ ਦੀਆਂ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਇਲ ਪਖਾਨਿਆਂ ਦੀ ਸਹੂਲਤ ਸ਼ੁਰੂ ਕੀਤੀ ਹੈ।

ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਨੇਤਾਵਾਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉਪਰ ਉਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ ਜੋ ਅਪਣੀ ਹੋਂਦ ਬਚਾਉਣ ਲਈ ਕੇਂਦਰ ਸਰਕਾਰ ਨਾਲ ਲੜ ਰਿਹਾ ਹੈ।

ਕੇਜਰੀਵਾਲ ਨੇ ਮੋਦੀ ਨੂੰ ਉਸ ਸਮੇਂ ਕਰਾਰਾ ਝਟਕਾ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮ ਨੂੰ ਅਸਥਾਈ ਤੌਰ ਤੇ ਜੇਲ੍ਹ ਬਣਾਉਣ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਰਾਜਸੀ ਹਿੱਤਾਂ ਤੋਂ ਉਪਰ ਉੱਠ ਕੇ ਬਿਨਾਂ ਕਿਸੇ ਝੰਡੇ, ਬੈਨਰ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਸੰਘਰਸ਼ ਵਿੱਚ ਸਾਥ ਦੇ ਰਹੀ ਹੈ।

Click to comment

Leave a Reply

Your email address will not be published. Required fields are marked *

Most Popular

To Top