News

ਕੇਜਰੀਵਾਲ ਦੀ ਚੌਥੀ ਗਾਰੰਟੀ, ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮਿਲੇਗੀ ਮੁਫ਼ਤ ਸਿੱਖਿਆ

ਪਠਾਨਕੋਟ ਦੇ ਸਿਪਾਹੀ ਚੌਂਕ ਵਿੱਚ ਆਪਣੀ ਚੌਥੀ ਗਾਰੰਟੀ ਦਾ ਐਲਾਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਅੰਦਰ ਹਰ ਵਰਗ ਦੇ ਲੋਕਾਂ ਨੂੰ ਪੂਰਨ ਤੌਰ ਤੇ ਮੁਫ਼ਤ ਸਿੱਖਿਆ ਦੇਣ ਦੀ ਗਾਰੰਟੀ ਦਾ ਐਲਾਨ ਕੀਤਾ ਹੈ।

ਉਹਨਾਂ ਅਗਲਾ ਐਲਾਨ ਕੀਤਾ ਕਿ ਪੰਜਾਬ ਦੇ ਰਹਿਣ ਵਾਲੇ ਬਹੁਤ ਸਾਰੇ ਫੌਜੀ ਜਵਾਨ ਸਰਹੱਦ ਤੇ ਸ਼ਹੀਦ ਹੁੰਦੇ ਹਨ। ਸਰਹੱਦ ਤੇ ਸਭ ਤੋਂ ਵੱਧ ਪਠਾਨਕੋਟ ਦੇ ਨੌਜਵਾਨ ਸ਼ਹੀਦ ਹੁੰਦੇ ਹਨ, ਜਿਹਨਾਂ ਨੂੰ ਸਰਕਾਰ ਵੱਲੋਂ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਜਵਾਨ, ਜਿਹੜੇ ਸਰਹੱਦ ਤੇ ਕਿਸੇ ਆਪਰੇਸ਼ਨ ਵਿੱਚ ਸ਼ਹੀਦ ਹੋ ਜਾਂਦੇ ਹਨ, ਉਹਨਾਂ ਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਉਣ ਤੇ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

Click to comment

Leave a Reply

Your email address will not be published.

Most Popular

To Top