ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਨਾਲ ਧਰਨੇ ‘ਚ ਬੈਠੇ ਨਵਜੋਤ ਸਿੱਧੂ

 ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਨਾਲ ਧਰਨੇ ‘ਚ ਬੈਠੇ ਨਵਜੋਤ ਸਿੱਧੂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਗੈਸਟ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਧਰਨਾ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ।

ਇਸ ਧਰਨੇ ’ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਹੋਏ ਹਨ।

ਨਵਜੋਤ ਸਿੱਧੂ ਨੇ ਟਵੀਟ ਕੀਤਾ ਕਿ, 2015 ਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਤੁਸੀਂ ਦਿੱਲੀ ਵਿੱਚ 8 ਲੱਖ ਨਵੀਆਂ ਨੌਕਰੀਆਂ ਅਤੇ 20 ਨਵੇਂ ਕਾਲਜਾਂ ਦਾ ਵਾਅਦਾ ਕੀਤਾ ਸੀ, ਨੌਕਰੀਆਂ ਅਤੇ ਕਾਲਜ ਕਿੱਥੇ ਹਨ? ਤੁਸੀਂ ਦਿੱਲੀ ਵਿੱਚ ਸਿਰਫ਼ 440 ਨੌਕਰੀਆਂ ਦਿੱਤੀਆਂ ਹਨ। ਤੁਹਾਡੀਆਂ ਅਸਫਲ ਗਰੰਟੀਆਂ ਦੇ ਉਲਟ, ਪਿਛਲੇ 5 ਸਾਲਾਂ ਵਿੱਚ ਦਿੱਲੀ ਦੀ ਬੇਰੁਜ਼ਗਾਰੀ ਦੀ ਦਰ ਲਗਭਗ 5 ਗੁਣਾ ਵੱਧ ਗਈ ਹੈ !!

2015 ਵਿੱਚ ਦਿੱਲੀ ਵਿੱਚ ਅਧਿਆਪਕਾਂ ਦੀਆਂ 12,515 ਨੌਕਰੀਆਂ ਖਾਲੀ ਸਨ ਪਰ 2021 ਵਿੱਚ ਦਿੱਲੀ ਵਿੱਚ ਅਧਿਆਪਕਾਂ ਦੀਆਂ 19,907 ਨੌਕਰੀਆਂ ਖਾਲੀ ਹਨ। ਜਦਕਿ ‘ਆਪ’ ਸਰਕਾਰ ਗੈਸਟ ਲੈਕਚਰਾਰਾਂ ਰਾਹੀਂ ਖਾਲੀ ਅਸਾਮੀਆਂ ਭਰ ਰਹੀ ਹੈ!!

Leave a Reply

Your email address will not be published.