News

ਕੇਜਰੀਵਾਲ ਦੇ ਘਰ ਅੱਗੇ ਧਰਨੇ ‘ਤੇ ਬੈਠੇ ਰਾਜਾ ਵੜਿੰਗ, ਜਾਣੋ ਪੂਰਾ ਮਾਮਲਾ

ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਆਗਿਆ ਨਹੀਂ ਹੈ। ਇਸ ਨੂੰ ਲੈ ਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਵੱਡਾ ਐਕਸ਼ਨ ਲਿਆ ਹੈ। ਰਾਜਾ ਵੜਿੰਗ ਨੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਮੂਹਰੇ ਧਰਨਾ ਲਾ ਲਿਆ ਹੈ।

May be an image of 5 people and people standing

ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਇਸ ਮਸਲੇ ਤੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਇਸ ਲਈ ਅੱਜ ਰਾਜਾ ਵੜਿੰਗ ਨੇ ਉਹਨਾਂ ਦੇ ਘਰ ਦੇ ਬਾਹਰ ਧਰਨਾ ਲਾ ਦਿੱਤਾ ਹੈ। ਅੱਜ ਹੀ ਕੇਜਰੀਵਾਲ ਪੰਜਾਬ ਦੇ ਦੋ ਦਿਨ ਦੇ ਦੌਰੇ ਤੇ ਆਏ ਹੋਏ ਹਨ ਜਦਕਿ ਰਾਜਾ ਵੜਿੰਗ ਨੇ ਉਹਨਾਂ ਦੀ ਦਿੱਲੀ ਵਾਲੀ ਰਿਹਾਇਸ਼ ਮੂਹਰੇ ਧਰਨਾ ਲਾ ਦਿੱਤਾ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ, ਕੇਜਰੀਵਾਲ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖੀ ਦਾ ਪਤਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ ਜਦਕਿ ਸਰਕਾਰੀ ਬੱਸਾਂ ਨੂੰ ਕੌਮਾਂਤਰੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

ਉਹਨਾਂ ਨੇ ਕਈ ਮੀਟਿੰਗਾਂ ਕੀਤੀਆਂ ਹਨ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਈ ਚਿੱਠੀਆਂ ਵੀ ਲਿਖੀਆਂ ਹਨ ਪਰ ਕੋਈ ਜਵਾਬ ਨਹੀਂ ਆਇਆ।

Click to comment

Leave a Reply

Your email address will not be published.

Most Popular

To Top