News

ਕੇਜਰੀਵਾਲ ਨੇ ਕੇਂਦਰ ਸਰਕਾਰ ਦੀ ਠੁਕਰਾਈ ਮੰਗ, ਕੇਜਰੀਵਾਲ ਖੜ੍ਹੇ ਕਿਸਾਨਾਂ ਦੇ ਹੱਕ ’ਚ

ਕਿਸਾਨੀ ਸੰਘਰਸ਼ ਨੂੰ ਦੇਖਦਿਆਂ ਦਿੱਲੀ ‘ਚ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਕਿਸਾਨ ਹਰਿਆਣਾ ਦੇ ਸਾਰੇ ਬਾਰਡਰ ਤੋੜ ਕੇ ਦਿੱਲੀ ਵੱਲ ਅੱਗੇ ਵੱਧ ਰਹੇ ਹਨ ਅਤੇ ਹੁਣ ਦਿੱਲੀ ‘ਚ ਵੀ ਕੁਝ ਅਜਿਹਾ ਹੀ ਹਾਲ ਵੇਖਣ ਨੂੰ ਮਿਲ ਰਿਹਾ ਹੈ।

ਜਿੱਥੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਪਰ ਇਸ ਦੇ ਬਾਵਜੂਦ ਵੀ ਕਿਸਾਨ ਪਿੱਛੇ ਨਹੀਂ ਹੱਟੇ। ਪੁਲਿਸ ਦੀ ਕੋਈ ਕਾਰਵਾਈ ਉਨ੍ਹਾਂ ਦੇ ਹੌਸਲੇ ਨੂੰ ਢਹਿ-ਢੇਰੀ ਨਹੀਂ ਕਰ ਸਕੀ। ਦਿੱਲੀ ਦੀਆਂ ਸੀਮਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਗਈਆਂ ਹਨ।

ਦਿੱਲੀ ਪੁਲਿਸ ਦੇ ਨਾਲ-ਨਾਲ ਨੀਮ ਫ਼ੌਜੀ ਬਲਾਂ ਨੂੰ ਲਾਇਆ ਗਿਆ ਹੈ ਅਤੇ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਤੋਂ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਮੰਗੀ।

ਜਿਸ ‘ਤੇ ਦਿੱਲੀ ਸਰਕਾਰ ਵੱਲੋਂ ਸਾਫ਼ ਤੋਰ ‘ਤੇ ਕੋਰੀ ਨਾਂਹ ਕੀਤੀ ਗਈ ਹੈ। ਦੱਸ ਦੇਈਏ ਕਿ ਕਿਤੇ ਨਾ ਕਿਤੇ ਕਿਸਾਨਾਂ ਅੱਗੇ ਮੋਦੀ ਸਰਕਾਰ ਝੁੱਕਦੀ ਨਜ਼ਰ ਆ ਰਹੀ ਹੈ। ਗ੍ਰਹਿ ਮੰਤਰਾਲੇ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਨੇ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top