ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਡਾਕਟਰ ਦੇ ਪਰਿਵਾਰ ਨੂੰ ਦਿੱਤਾ 1 ਕਰੋੜ ਦਾ ਚੈੱਕ

ਕੋਰੋਨਾ ਵਾਇਰਸ ਨਾਲ ਹੁਣ ਤਕ ਅਣਗਿਣਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਬਿਮਾਰੀ ਪਿਛਲੇ ਸਾਲ ਵਿੱਚ ਸ਼ੁਰੂ ਹੋਈ ਸੀ ਤੇ ਅਜੇ ਤਕ ਦੇਸ਼ ਵਿੱਚ ਫੈਲੀ ਹੋਈ ਹੈ। ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਐਲਾਨ ਦਿੱਲੀ ਸਰਕਾਰ ਵੱਲੋਂ ਕੀਤਾ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਅਜਿਹੇ ਹੀ ਇਕ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ ਹੈ।

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਡਾਕਟਰ ਰਾਕੇਸ਼ ਜੈਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਕ ਕਰੋੜ ਰੁਪਏ ਦਾ ਸਹਾਇਤਾ ਚੈੱਕ ਦਿੱਤਾ। ਡਾਕਟਰ ਰਾਕੇਸ਼ ਜੈਨ ਉੱਤਰੀ ਦਿੱਲੀ ਨਗਰ ਨਿਗਮ ਦੇ ਬਾੜਾ ਹਿੰਦੂ ਰਾਵ ਹਸਪਤਾਲ ਵਿੱਚ ਲੈਬ ਟੈਕਨੀਸ਼ੀਅਨ ਵਜੋਂ ਕੰਮ ਕਰਦੇ ਸਨ।
ਡਾਕਟਰ ਜੈਨ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਕਿਹਾ ਕਿ ਉਹ ਆਖਰੀ ਸਾਹਾਂ ਤਕ ਸੇਵਾ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪੈਸਿਆਂ ਨਾਲ ਕਿਸੇ ਦੀ ਜਾਨ ਦੀ ਕੀਮਤ ਨਹੀਂ ਲਗਾਈ ਜਾ ਸਕਦੀ ਪਰ ਇਸ ਨਾਲ ਉਹਨਾਂ ਦੀ ਥੋੜੀ ਮਦਦ ਜ਼ਰੂਰ ਹੋ ਸਕਦੀ ਹੈ। ਦਿੱਲੀ ਸਰਕਾਰ ਉਹਨਾਂ ਦੇ ਪੁੱਤਰ ਨੂੰ ਨੌਕਰੀ ਵੀ ਦੇਵੇਗੀ।
ਡਾਕਟਰ ਰਾਕੇਸ਼ ਜੈਨ ਨਾਰਥ ਐਮਸੀਡੀ ਦੇ ਹਿੰਦੂ ਰਾਵ ਹਸਪਤਾਲ ਦੇ ਪੈਥੋਲਾਜੀ ਵਿਭਾਗ ਵਿੱਚ ਲੈਬ ਟੈਕਨੀਸ਼ੀਅਨ ਅਹੁਦੇ ’ਤੇ ਕੰਮ ਕਰਦੇ ਸਨ। ਹਿੰਦੂ ਰਾਵ ਹਸਪਤਾਲ ਨੂੰ ਕੋਵਿਡ ਹਸਪਤਾਲ ਐਲਾਨਿਆ ਗਿਆ ਸੀ। 17 ਜੂਨ 2020 ਦੇ ਦਿਨ ਪ੍ਰੀਤ ਵਿਹਾਰ ਸਥਿਤ ਮੈਟਰੋ ਹਸਪਤਾਲ ਵਿੱਚ ਉਹਨਾਂ ਨੂੰ ਭਰਤੀ ਕਰਵਾਇਆ ਗਿਆ ਸੀ ਜਿੱਥੇ ਅਗਲੇ ਹੀ ਦਿਨ 18 ਜੂਨ 2020 ਨੂੰ ਉਹਨਾਂ ਦੀ ਮੌਤ ਹੋ ਗਈ।
