News

ਕੇਜਰੀਵਾਲ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੀ ਪ੍ਰਾਰਥਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਮਿਲਣ ਲਈ ਗਏ ਸਨ। ਆਪ ਨੇ ਇਲਜ਼ਾਮ ਲਗਾਇਆ ਸੀ ਕਿ ਜਿਸ ਤੋਂ ਬਾਅਦ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਕੇਜਰੀਵਾਲ ਕਿਸਾਨਾਂ ਦੇ ਭਾਰਤ ਬੰਦ ਵਿੱਚ ਸ਼ਾਮਲ ਹੋਣ ਲਈ ਜਾਮ ਵਾਲੇ ਸਨ।

ਉਧਰ ਆਪ ਦੇ ਇਹਨਾਂ ਇਲਜ਼ਾਮਾਂ ਨੂੰ ਦਿੱਲੀ ਪੁਲਿਸ ਨੇ ਖਾਰਜ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹਨਾਂ ਨੂੰ ਕੇਜਰੀਵਾਲ ਦੀ ਰਿਹਾਇਸ਼ ਵਿੱਚ ਜਾਣ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਆਪ ਦੇ ਕੁੱਝ ਵਿਧਾਇਕਾਂ ਦੇ ਨਾਲ ਸਿਸੋਦੀਆ ਧਰਨੇ ਤੇ ਬੈਠ ਗਏ।

ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਮੈਨੂੰ ਰੋਕਿਆ ਨਾ ਜਾਂਦਾ ਤਾਂ ਮੈਂ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ‘ਚ ਉਨ੍ਹਾਂ ਦਾ ਸਮਰਥਨ ਕਰਨ ਜਾਂਦਾ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਭਾਰਤ ਬੰਦ ਸਫ਼ਲ ਰਿਹਾ। ਮੈਂ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਪ੍ਰਾਰਥਨਾ ਕੀਤੀ।

ਪੁਲਿਸ ਕਮਿਸ਼ਨਰ ਐਂਟੋ ਅਲਫੋਂਸ ਨੇ ਕੇਜਰੀਵਾਲ ਦੀ ਰਿਹਾਇਸ਼ ਦੇ ਐਂਟਰੀ ਗੇਟ ਦੀ ਤਸਵੀਰ ਸਾਂਝੀ ਕੀਤੀ ਤੇ ਸਾਰੇ ਇਲਜ਼ਾਮਾਂ ਨੂੰ ਖਾਰਜ ਕੀਤਾ। ਡੀਸੀਪੀ ਨੇ ਕਿਹਾ, ‘ਮੁੱਖ ਮੰਤਰੀ ਨੂੰ ਨਜ਼ਰਬੰਦ ਕਰਨ ਦੇ ਦਾਅਵੇ ਗਲਤ ਹਨ। ਉਹ ਕਾਨੂੰਨ ਦੇ ਅੰਤਰਗਤ ਆਜ਼ਾਦੀ ਨਾਲ ਕਿਤੇ ਵੀ ਆਉਣ-ਜਾਣ ਦੇ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਸਕਦੇ ਹਨ।

ਰਿਹਾਇਸ਼ ਦੇ ਐਂਟਰੀ ਗੇਟ ਦੀ ਤਸਵੀਰ ਸਭ ਸਪਸ਼ਟ ਕਰਦੀ ਹੈ। ਉਨ੍ਹਾਂ ਟਵੀਟ ਕੀਤਾ, ‘ਕੱਲ੍ਹ ਮੁੱਖ ਮੰਤਰੀ ਕੇਜਰੀਵਾਲ ਸਿੰਘੂ ਬਾਰਡਰ ਗਏ ਸਨ ਤੇ ਉਹ ਸ਼ਾਮ ਨੂੰ ਪਾਰਟੀ ‘ਚ ਵੀ ਗਏ। ਉਹ ਘਰ ‘ਚ ਆਰਾਮ ਨੂੰ ਨਜ਼ਰਬੰਦੀ ਕਹਿ ਰਹੇ ਹਨ।’ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਨੇ ਕਿਹਾ, ‘ਇਹ ਚਾਲਬਾਜ਼ੀ ਹੈ।

ਜਦੋਂ ਉਨ੍ਹਾਂ ਦੀ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤਾਂ ਉਹ ਭਾਰਤ ਬੰਦ ਦਾ ਸਮਰਥਨ ਕਿਵੇਂ ਕਰ ਸਕਦੇ ਹਨ। ਉਨ੍ਹਾਂ ਨੂੰ ਆਪਣੀ ਰਿਹਾਇਸ਼ ਤੋਂ ਨਿੱਕਲਣ ਤੋਂ ਪਹਿਲਾਂ ਅਮਿਤ ਸ਼ਾਹ ਦੀ ਇਜਾਜ਼ਤ ਦਾ ਇੰਤਜ਼ਾਰ ਕਰਨਾ ਹੋਵੇਗਾ।’

‘ਆਪ’ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਇਲਜ਼ਾਮ ਲਾਇਆ, ‘ਸਿੰਘੂ ਬਾਰਡਰ ਤੋਂ ਆਉਣ ਤੋਂ ਬਾਅਦ ਤੋਂ ਹੀ ਅਰਵਿੰਦ ਕੇਜਰੀਵਾਲ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸਰਕਾਰ ਨਹੀਂ ਚਾਹੁੰਦੀ ਕਿ ਕੇਜਰੀਵਾਲ ਕਿਸਾਨਾਂ ਦੇ ਨਾਲ ਖੜੇ ਹੋਣ, ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top