News

ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਨੂੰ ਲੈ ਕੇ ਕੀਤਾ ਵੱਡਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਹਨੀਂ ਦਿਨੀਂ ਪੰਜਾਬ ਦੌਰੇ ‘ਤੇ ਹਨ। ਉਹਨਾਂ ਵੱਲੋਂ ਲੁਧਿਆਣਾ ਪਹੁੰਚ ਕੇ ਵਾਪਰੀਆਂ ਨਾਲ ਬੈਠਕ ਕਰਕੇ 5 ਵੱਡੇ ਐਲਾਨ ਕੀਤੇ ਗਏ। ਇਸ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਪਾਰੀਆਂ ਨੂੰ ਸੰਬੋਧਨ ਦੌਰਾਨ ਇੱਕ ਪਾਸੇ ਜਿੱਥੇ ਵਿਰੋਧੀ ਪਾਰਟੀਆਂ ਨੂੰ ਲੰਮੇ ਹੱਥੀਂ ਲਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਤਾਰੀਫ਼ਾਂ ਦੇ ਪੁੱਲ੍ਹ ਬੰਨੇ।

ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਗਿਆ ਅਤੇ ਇੰਸਪੈਕਟਰ ਰਾਜ ਤੋਂ ਨਿਜਾਤ ਦਿਵਾਈ ਗਈ। ਭਗਵੰਤ ਮਾਨ ਨੇ ਕਿਹਾ ਕਿ 2020 ‘ਚ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਧਰਮ ਜਾਤ ਦੇ ਜਾਤ ਅਤੇ ਹਿੰਦੂ ਮੁਸਲਮਾਨ ਦਾ ਪ੍ਰਚਾਰ ਕੀਤਾ ਗਿਆ ਪਰ ਉਹਨਾਂ ਅਰਵਿੰਦ ਕੇਜਰੀਵਾਲ ਵੱਲੋਂ ਵਧੀਆ ਸਕੂਲ, ਮੁਹੱਲਾ ਕਲੀਨਿਕ, ਹਸਪਤਾਲ ਦਾ ਪ੍ਰਚਾਰ ਕਰਕੇ ਵੋਟਾਂ ਮੰਗੀਆਂ ਗਈਆਂ।

ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਬੱਚਿਆਂ ਨੂੰ ਇਤਿਹਾਸ ‘ਚ ਇਹ ਸਵਾਲ ਜ਼ਰੂਰ ਆਇਆ ਕਰੇਗਾ ਕਿ ਭਾਰਤ ਦੇ ਲੋਕਾਂ ਨੇ ਧਰਮ-ਜਾਤ ਛੱਡ ਕੇ ਵਿਕਾਸ ਦੇ ਨਾਮ ਤੇ ਕਦੋਂ ਵੋਟਾਂ ਪਾਉਣੀਆਂ ਸ਼ੁਰੂ ਕੀਤੀਆਂ ਸਨ? ਉਹਨਾਂ ਕਿਹਾ ਕਿ ਬੱਚਿਆਂ ਵੱਲੋਂ ਸਹੀ ਜਵਾਬ ਇਹ ਦਿੱਤਾ ਜਾਇਆ ਕਰੇਗਾ ਕਿ ਫਰਵਰੀ 2020 ‘ਚ ਆਮ ਆਦਮੀ ਪਾਰਟੀ ਤੋਂ ਵਿਕਾਸ ਦੇ ਨਾਮ ‘ਤੇ ਵੋਟਾਂ ਪੈਣੀਆਂ ਸ਼ੁਰੂ ਕੀਤੀਆਂ ਸੀ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਮੁੱਕ ਮੰਤਰੀ ਦਾ ਚਿਹਰਾ ਐਲਾਨ ਨਹੀਂ ਕੀਤਾ ਗਿਆ। ਕਿਆਸ ਲਗਾਏ ਜਾ ਰਹੇ ਨੇ ਕਿ ਅੱਜ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨਿਆ ਜਾਵੇਗਾ।

Click to comment

Leave a Reply

Your email address will not be published.

Most Popular

To Top