News

ਕੇਜਰੀਵਾਲ ਨੇ ਸਿੱਧੂ ਦੀ ਤਾਰੀਫ਼ ਦੇ ਬੰਨ੍ਹੇ ਪੁਲ, ਕਿਹਾ ਸਿੱਧੂ ਨੇ ਪੰਜਾਬ ਦੇ ਮੁੱਦੇ ਚੁੱਕੇ ਹਨ

ਲੁਧਿਆਣਾ ‘ਚ ਬੀਤੇ ਕੱਲ੍ਹ ਕਾਂਗਰਸ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਜਿੱਥੇ ਨਵਜੋਤ ਸਿੱਧੂ ਮੁੱਖ ਮੰਤਰੀ ਚੰਨੀ ਦੇ ਸਾਹਮਣੇ ਆਪਣੀ ਹੀ ਸਰਕਾਰ ‘ਤੇ ਤਿੱਖੇ ਵਾਰ ਕਰਦੇ ਹੋਏ ਨਜ਼ਰ ਆਏ। ਉਹਨਾਂ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਨੇ ਰੇਤਾ ਸਾਢੇ 5 ਰੁਪਏ ਕਰਨ ਦਾ ਐਲਾਨ ਕੀਤਾ ਪਰ ਅਜੇ ਵੀ ਰੇਤਾ 3400 ਨੂੰ ਮਿਲ ਰਿਹਾ ਹੈ ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵਜੋਤ ਸਿੱਧੂ ਦੀ ਹਿੰਮਤ ਨੂੰ ਦਾਤ ਦਿੱਤੀ ਹੈ।

ਉਹਨਾਂ ਨਵਜੋਤ ਸਿੱਧੂ ਲਈ ਤਾਰੀਫ਼ਾਂ ਦੇ ਪੁੱਲ੍ਹ ਬੰਨ੍ਹਦੇ ਕਿਹਾ ਕਿ ਸਿੱਧੂ ਪੰਜਾਬ ਦੇ ਮੁੱਦਿਆਂ ਨੂੰ ਉਠਾਉਂਦੇ ਹਨ ਪਰ ਸਿੱਧੂ ਨੂੰ ਪਹਿਲਾਂ ਕੈਪਟਨ ਵੱਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਮੁੜ ਤੋਂ ਕਾਂਗਰਸੀ ਸਿੱਧੂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਬਣਨ ‘ਤੇ ਜਾਂਚ ਕਰਵਾਈ ਜਾਵੇਗੀ ਕਿ ਪੰਜਾਬ ਦੇ ਖਜਾਨੇ ਨੂੰ ਕਿਸ ਵੱਲੋਂ ਖਾਲੀ ਕੀਤਾ ਗਿਆ ਹੈ।

ਉਹਨਾਂ ਵਿਰੋਧੀ ਪਾਰਟੀਆਂ ‘ਤੇ ਭੜਕਦੇ ਹੋਏ ਇਲਜ਼ਾਮ ਲਾਇਆ ਕਿ ਕਾਂਗਰਸ ਅਕਾਲੀ ਦਲ ਵੱਲੋਂ ਵੀ ਪੰਜਾਬ ਦਾ ਖਜਾਨਾ ਲੁੱਟਿਆ ਗਿਆ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਾਹਿਬ ਦੇ ਖੱਬੇ ਤੇ ਸੱਜੇ ਪਾਸੇ ਬੈਠੇ ਰੇਤ ਤੇ ਟਰਾਂਸਪੋਰਟ ਮਾਫ਼ੀਆ ਨੂੰ ਖਤਮ ਕਰਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਖਜਾਨਾ ਭਰਿਆ ਜਾਵੇਗਾ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੋ ਦਿਨ ਲਈ ਪੰਜਾਬ ਦੌਰੇ ‘ਤੇ ਪਹੁੰਚੇ ਸੀ ਜਿੱਥੇ ਉਹਨਾਂ ਵੱਲੋਂ ਬੀਤੇ ਕੱਲ੍ਹ ਔਰਤਾਂ ਨੂੰ 1000 ਰੁਪਰੇ ਪ੍ਰਤੀ ਮਹੀਨਾ ਦੇਣ ਦੀ ਗਰਮਟੀ ਦਿੱਤੀ ਗਈ। ਉੱਥੇ ਹੀ ਅੱਜ ਪੰਜਾਬ ਭਰ ਦੇ ਅਧਿਆਪਕਾਂ ਨੂੰ ਅੱਠ ਗਾਰੰਟੀਆਂ ਦਿੱਤੀਆਂ ਗਈਆਂ ਜਿਸ ਵਿੱਚ ਉਹਨਾਂ ਐਲਾਨ ਕੀਤਾ ਕਿ ਪੰਜਾਬ ‘ਚ ਅਧਿਆਪਕਾਂ ਨੂੰ ਵਧੀਆ ਮਾਹੌਲ ਦੇ ਕੇ ਟਰਾਂਸਫਰ ਪਾਲਿਸੀ ਖ਼ਤਮ ਕੀਤੀ ਜਾਵੇਗੀ।

Click to comment

Leave a Reply

Your email address will not be published.

Most Popular

To Top