News

ਕੇਜਰੀਵਾਲ ਨੇ ਸੀਐਮ ਚਿਹਰੇ ਦਾ ਫ਼ੈਸਲਾ ਲੋਕਾਂ ’ਤੇ ਛੱਡਿਆ, ਨੰਬਰ ਜਾਰੀ ਕਰ ਮੰਗੀ ਲੋਕਾਂ ਦੀ ਰਾਏ

ਆਮ ਆਦਮੀ ਪਾਰਟੀ ਨੇ ਆਪ ਲਈ ਸੀਐਮ ਦੀ ਭਾਲ ਲਈ ਹੁਣ ਨਵਾਂ ਤਰੀਕਾ ਲੱਭਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ, ‘ਆਪ’ ਪਾਰਟੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰੇਗੀ ਜਿਸ ਲਈ ਉਹਨਾਂ ਵੱਲੋਂ ਲੋਕਾਂ ਨੂੰ ਜੰਮ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨਣ ਦੇ ਸਵਾਲ ਤੇ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੇਰੇ ਭਰਾ ਵਰਗੇ ਹਨ ਤੇ ਉਹਨਾਂ ਨੂੰ ਸੀਐਮ ਚਿਹਰਾ ਐਲਾਨਣ ਦੀ ਗੱਲ ਕੀਤੀ ਗਈ ਸੀ ਪਰ ਭਗਵੰਤ ਮਾਨ ਨੇ ਹੀ ਕਿਹਾ ਕਿ, ਇਸ ਵਿੱਚ ਜਨਤਾ ਦੀ ਰਾਏ ਲੈਣੀ ਚਾਹੀਦੀ ਹੈ।

ਜਨਤਾ ਜੋ ਜਿੰਮੇਵਾਰੀ ਦੇਵੇਗੀ ਉਹ ਨਿਭਾਉਣਗੇ। ਮਾਨ ਨੇ ਕਿਹਾ ਕਿ ਬੰਦ ਕਮਰੇ ਵਿੱਚ ਸੀਐਮ ਚਿਹਰਾ ਚੁਣਨ ਦੀ ਬਜਾਏ ਲੋਕਾਂ ਦੀ ਪਸੰਦ ਜਾਣ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੇ ਮਨਪਸੰਦ ਦਾ ਸੀਐਮ ਚਿਹਰਾ ਚੁਣਿਆ ਜਾਵੇਗਾ ਇਸ ਲਈ 70748-70748 ਨੰਬਰ ਜਾਰੀ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top