News

ਕੇਜਰੀਵਾਲ ਸਣੇ ‘ਆਪ’ ਆਗੂ ਦਰਬਾਰ ਸਾਹਿਬ ਹੋਏ ਨਤਮਸਤਕ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ। ਉਹਨਾਂ ਦਾ ‘ਆਪ’ ਆਗੂਆਂ ਸਣੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਅਰਵਿੰਦ ਕੇਜਰੀਵਾਲ ਵੱਲੋਂ ਸ਼ਾਮਲ ਕੀਤਾ ਗਿਆ।

ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ‘ਚ ਸ਼ਾਮਿਲ ਕਰਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ, ਕੁੰਵਰ ਵਿਜੇ ਪ੍ਰਤਾਪ ਅਤੇ ‘ਆਪ’ ਆਗੂ ਦਰਬਾਰ ਸਾਹਿਬ ‘ਚ ਨਤਮਸਕਤ ਹੋਣ ਲਈ ਪਹੁੰਚੇ ਅਤੇ ਦਰਬਾਰ ਸਾਹਿਬ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਕੀਤੀ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਇਹ ਵੀ ਐਲਾਨ ਕੀਤਾ ਬਹੁਤ ਜਲਦ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਐਲਾਨ ਕੀਤਾ ਜਾਵੇਗਾ ਜੋ ਕਿ ਸਿੱਖ ਸਮਾਜ ‘ਚੋ ਹੋਵੇਗਾ।

Click to comment

Leave a Reply

Your email address will not be published.

Most Popular

To Top