ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਕੈਨੇਡਾ: ਵੈਨਕੂਵਰ ‘ਚ ਨਵ-ਜਨਮਿਆਂ ਬੱਚਾ ਕੋਰੋਨਾ ਵਾਇਰਸ ਤੋਂ ਪੀੜਤ

ਪੰਜਾਬੀ ਲੋਕ · 18 July 2020
ਮੂਲ ਤਸਵੀਰ ਉਪਲਬਧ ਨਹੀਂ

ਸਰੀ, 18 ਜੁਲਾਈ 2020-ਵੈਨਕੂਵਰ ਵਿਚ ਇੱਕ ਨਵਜੰਮੇ ਬੱਚੇ ਦਾ ਕੋਰੋਨਾਵਾਇਰਸ ਟੈਸਟ ਪਾਜ਼ਟਿਵ ਆਇਆ ਹੈ ਜਿਸ ਕਾਰਨ ਨਵਜੰਮੇ ਦੀ ਸਿਹਤ ਸੰਭਾਲ ਕਰਨ ਵਾਲੀ ਯੂਨਿਟ (ਐਨਆਈਸੀਯੂ) ਦੇ ਹੈਲਥ ਵਰਕਰਾਂ ਸਮੇਤ 8 ਲੋਕਾਂ ਨੂੰ ਇਸ ਵਾਇਰਸ ਦੇ ਸੰਭਾਵਿਤ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੂਬਾਈ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਦੱਸਿਆ ਕਿ ਅੱਜ ਬੀਸੀ ਵਿਚ ਕੋਵਿਡ -19 ਦੇ 28 ਨਵੇਂ ਕੇਸ ਸਾਹਮਣੇ ਆਏ ਹਨ ਪਰ ਕੋਈ ਨਵੀਂ ਮੌਤ ਨਹੀਂ ਹੋਈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਕਈ ਹਫ਼ਤੇ ਪਹਿਲਾਂ ਕੈਲੋਨਾ ਵਿਚ ਪ੍ਰਾਈਵੇਟ ਪਾਰਟੀਆਂ ਨਾਲ ਜੁੜੇ ਮਾਮਲਿਆਂ ਦੀ ਗਿਣਤੀ 35 ਤੱਕ ਪਹੁੰਚ ਗਈ ਹੈ। ਡਾ. ਹੈਨਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਮਾਮਲੇ ਸਾਹਮਣੇ ਆਉਣਗੇ, ਕਿਉਂਕਿ ਜਿਹੜੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਵਿਚ ਸ਼ਮੂਲੀਅਤ ਕੀਤੀ ਸੀ, ਉਨ੍ਹਾਂ ਵਿਚਲੇ ਕੋਰੋਨਾ ਦੇ ਲੱਛਣ ਹੁਣ ਵਿਕਸਤ ਹੋਣੇ ਸ਼ੁਰੂ ਹੋ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਵਿਚ ਇਸ ਵਾਇਰਸ ਦੇ ਕੁੱਲ 3,198 ਕੇਸ ਦਰਜ ਹੋਏ ਹਨ, ਉਨ੍ਹਾਂ ਵਿਚੋਂ 2,802 ਠੀਕ ਹੋ ਚੁੱਕੇ ਹਨ। ਇਸ ਸਮੇਂ 207 ਕੇਸ ਸਰਗਰਮ ਹਨ, 18 ਪੀੜਤ ਲੋਕ ਇਸ ਸਮੇਂ ਹਸਪਤਾਲਾਂ ਵਿੱਚ ਹਨ, ਜਿਨ੍ਹਾਂ ਵਿੱਚੋਂ ਕੇਵਲ 2 ਆਈਸੀਯੂ ਵਿਚ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ