Punjab

ਕੈਪਟਨ, ਅਕਾਲੀ, ਮੋਦੀ ਤਿੰਨਾਂ ਦੀ ਆਪਸ ’ਚ ਮਿਲੀਭੁਗਤ: ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ-ਅਕਾਲੀ ਦਲ (ਬਾਦਲ) ਅਤੇ ਭਾਜਪਾ ਦੀ ਗੰਦੀ ਰਾਜਨੀਤੀ ਨੂੰ ਪੰਜਾਬ ਦੇ ਕਿਸਾਨ ਹੱਕਾਂ ਦਾ ਕਾਤਲ ਕਰਾਰ ਦਿੱਤਾ ਹੈ।

ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਦੁਆਰਾ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਵਿੱਚ ਹਰਸਿਮਰਤ ਕੌਰ ਦੀ ਅਹਿਮ ਭੂਮਿਕਾ ਬਾਰੇ ਦੱਸਣਾ ਅਤੇ ਨਾਲ ਹੀ ਸੁਖਬੀਰ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਝੂਠ ਹੈ। ਇਸ ਦਾ ਮਕਸਦ ਕਿਸਾਨਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣਾ ਹੈ।

ਉਹਨਾਂ ਅੱਗੇ ਕਿਹਾ ਕਿ ਸਿਆਸੀ ਆਗੂ ਲੋਕਾਂ ਨੂੰ ਗੁੰਮਰਾਹ ਕਰ ਕੇ ਰਾਜਨੀਤਿਕ ਲਾਭ ਨਹੀਂ ਲੈ ਸਕਦੇ। ਆਪ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਚਾਹੁੰਦੀਆਂ ਹਨ ਕਿ ਕੈਬਨਿਟ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਦੇ ਸਮੇਂ ਜੋ ਵੀ ਕਾਰਵਾਈ ਹੋਈ ਹੈ ਉਸ ਦੇ ਮਿੰਟਸ ਜਨਤਾ ਸਾਹਮਣੇ ਰੱਖੇ ਜਾਣ ਤਾਂ ਕਿ ਪਤਾ ਲਗ ਸਕੇ ਕਿ ਪਾਸ ਕਰਾਉਣ ਵਿੱਚ ਕਿਹੜੀ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ ਹੈ।

31 ਅਕਤੂਬਰ 2020 ਤਕ ਨਹੀਂ ਖੁੱਲ੍ਹਣਗੇ ਦਿੱਲੀ ਦੇ ਸਕੂਲ, ਕੇਜਰੀਵਾਲ ਸਰਕਾਰ ਨੇ ਕੀਤਾ ਐਲਾਨ

ਮਾਨ ਨੇ ਅਕਾਲੀ ਦਲ (ਬਾਦਲ) ਨੂੰ ਭਾਜਪਾ ਦੀ ‘ਬੀ’ ਅਤੇ ਕਾਂਗਰਸ ਦੀ ਸਮਰਥਕ ਟੀਮ ਦੱਸਿਆ ਹੈ। ਉਹਨਾਂ ਕਿਹਾ ਕਿ ਕੈਪਟਨ-ਬਾਦਲ ਮੋਦੀ ਤਿੰਨੋਂ ਹੀ ਇਕਜੁੱਟ ਹੋ ਕੇ ਯੋਜਨਾ ਤਹਿਤ ਬਿਆਨਬਾਜ਼ੀ ਕਰ ਕਿਸਾਨਾਂ ਦੇ ਸੰਘਰਸ਼ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।

ਪੰਜਾਬ ਨੈਸ਼ਨਲ ਬੈਂਕ ਨੇ ਸ਼ੁਰੂ ਕੀਤੀ ਗ੍ਰਾਮ ਸੰਪਰਕ ਮੁਹਿੰਮ

ਉਹਨਾਂ ਅੱਗੇ ਕਿਹਾ ਕਿ ਕਿਸਾਨ ਵਿਰੋਧੀ ਪਾਰਟੀਆਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੈ ਕਿਉਂ ਕਿ ਭਾਜਪਾ ਅਤੇ ਅਕਾਲੀ ਦਲ (ਬਾਦਲ) ਦੇ ਮੈਂਬਰ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਸਨ। ਉਹ ਚਾਹੁਣ ਤਾਂ ਮੀਟਿੰਗ ਦੇ ਮਿੰਟਸ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖ ਸਕਦੇ ਹਨ ਜਿਸ ਨਾਲ ਹਰਸਿਮਰਤ ਦੀ ਸੱਚਾਈ ਸਰਵਜਨਿਕ ਹੋ ਜਾਵੇਗੀ ਕਿ ਕਿਸਾਨ ਹਿਤੈਸ਼ੀ ਹਨ ਜਾਂ ਵਿਰੋਧੀ।

ਮਾਨ ਨੇ ਅੱਗੇ ਕਿਹਾ ਕਿ ਅਕਾਲੀ ਦਲ (ਬਾਦਲ) ਹੁਣ ਕਿਸਾਨਾਂ ਦੇ ਸੰਘਰਸ਼ ਦੇ ਡਰ ਕਰ ਕੇ ਖੁਦ ਨੂੰ ਕਿਸਾਨਾਂ ਦੇ ਹਿਤੈਸ਼ੀ ਦੱਸਣ ਲੱਗੇ ਹੋਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਵਦਲੀ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣਗੇ ਪਰ ਅਪਣੀ ਆਦਤ ਤੋਂ ਮਜ਼ਬੂਰ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵਾਅਦੇ ਤੋਂ ਪਲਟ ਗਏ।

ਉਹ ਕਹਿ ਰਹੇ ਹਨ ਕਿ ਹੁਣ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਜ਼ਰੂਰਤ ਨਹੀਂ ਕਿਉਂ ਕਿ ਬਿੱਲ ਤਾਂ ਪਾਸ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਕਿਸਾਨ ਹਿਤੈਸ਼ੀ ਹਨ ਤਾਂ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਪੂਰੇ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਦਾ ਕਾਨੂੰਨ ਪਾਸ ਕਰਨ ਜਿਸ ਨਾਲ ਪੰਜਾਬ ਦੇ ਕਿਸਾਨਾਂ ਅਤੇ ਆੜਤੀਆਂ ਨੂੰ ਉਹਨਾਂ ਦੇ ਹੱਕ ਮਿਲ ਸਕਣ।

Click to comment

Leave a Reply

Your email address will not be published. Required fields are marked *

Most Popular

To Top