ਕੈਪਟਨ ਅਤੇ ਸੁਨੀਲ ਜਾਖੜ ਭਾਜਪਾ ਰਾਸ਼ਟਰੀ ਕਾਰਜ ਕਮੇਟੀ ਦੇ ਬਣਾਏ ਮੈਂਬਰ

ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸੀ ਲੀਡਰ ਸੁਨੀਲ ਜਾਖੜ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਵੀ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਭਾਜਪਾ ਦੀ ਉਤਰਾਖੰਡ ਇਕਾਈ ਦੇ ਪ੍ਰਧਾਨ ਰਹੇ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਏ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਵਿਸ਼ੇਸ਼ ਸੱਦਾ ਮੈਂਬਰ ਬਣਾਇਆ ਗਿਆ ਹੈ।