Main

ਕੈਪਟਨ ਅਮਰਿੰਦਰ ਦਾ ਦਿੱਲੀ ਜੰਤਰ-ਮੰਤਰ ‘ਤੇ ਧਰਨਾ, ਪੰਜਾਬ ਦੇ ਮੰਤਰੀ-ਵਿਧਾਇਕ ਹੋਏ ਸ਼ਾਮਲ

ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਦੁਆਰਾ ਮੁਲਾਕਾਤ ਲਈ ਸਮਾਂ ਨਾ ਦਿੱਤੇ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਦਿੱਤਾ ਹੈ। ਕੈਪਟਨ ਨਾਲ ਪਰਨੀਤ ਕੌਰ ਅਤੇ ਕਾਂਗਰਸ ਸੰਸਦ ਮੈਂਬਰ, ਵਿਧਾਇਕ ਵੀ ਮੌਜੂਦ ਹਨ।

ਮੁੱਖ ਮੰਤਰੀ ਦੇ ਨਾਲ ਬਲਵਿੰਦਰ ਬੈਂਸ, ਰਾਣਾ ਸੋਢੀ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਵੀ ਮੌਜੂਦ ਹੈ। ਇਸ ਦੌਰਾਨ ਸੰਬੋਧਨ ਕਰਦੇ ਹੋਏ ਕੈਪਟਨ ਨੇ ਪੰਜਾਬ ਦਾ ਕੋਈ ਵੀ ਕਿਸਾਨ ਟ੍ਰੇਨ ਨਹੀਂ ਰੋਕ ਰਿਹਾ ਹੈ।

ਉੱਥੇ ਹੀ ਮੁੱਖ ਮੰਤਰੀ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਬੀਤੇ ਹਫ਼ਤੇ ਉਹਨਾਂ ਨੇ ਰੇਲ ਮੰਤਰੀ ਨਾਲ ਗੱਲ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਸਪੱਸ਼ਟ ਕਿਹਾ ਸੀ ਕਿ ਰੇਲਵੇ ਟ੍ਰੈਕ ਕਲੀਅਰ ਕਰਨ ਦੀ ਉਹਨਾਂ ਦੀ ਗਰੰਟੀ ਹੈ।

ਇਸ ਮੌਕੇ ਤੇ ਦਿੱਲੀ ਦੇ ਜੰਤਰ-ਮੰਤਰ ਵਿੱਚ ਵਿਧਾਇਕ ਅਤੇ ਮੰਤਰੀ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਪ੍ਰਦਰਸ਼ਨ ਵਿੱਚ ਪਰਮਿੰਦਰ ਸਿੰਘ ਢੀਂਡਸਾ ਦੇ ਨਾਲ-ਨਾਲ ਸੁਖਪਾਲ ਸਿੰਘ ਖਹਿਰਾ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

Click to comment

Leave a Reply

Your email address will not be published. Required fields are marked *

Most Popular

To Top