ਕੈਪਟਨ ਅਮਰਿੰਦਰ ਦੇ ਨਵੀਂ ਪਾਰਟੀ ਦੇ ਐਲਾਨ ਨੇ ਮਚਾਈ ਹਲਚਲ, ਸੀਐਮ ਚੰਨੀ ਦਿੱਲੀ ਤਲਬ
By
Posted on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨੇ ਸਿਆਸੀ ਵਿੱਚ ਹਲਚਲ ਵਧਾ ਦਿੱਤੀ ਹੈ। ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਵੱਡੇ ਲੀਡਰਾਂ ਤੇ ਆਗੂਆਂ ਨੂੰ ਦਿੱਲੀ ਤਲਬ ਕੀਤਾ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖੁਦ ਇਸ ਪੂਰੇ ਮਾਮਲੇ ਤੇ ਨਜ਼ਰ ਰੱਖ ਰਹੇ ਹਨ।

ਪਾਰਟੀ ਸੂਤਰਾਂ ਮੁਤਾਬਕ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਸੋਨੀਆ ਗਾਂਧੀ ਦੀ ਤਸਵੀਰ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਕਾਫ਼ੀ ਨਰਾਜ਼ ਹਨ। ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਸੋਨੀਆ ਗਾਂਧੀ ਦੀ ਦਿੱਲੀ ਫੇਰੀ ਦੌਰਾਨ ਵੀ ਇਤਰਾਜ਼ ਜਤਾਇਆ ਸੀ।
ਇਸ ਤੋਂ ਬਾਅਦ ਪੰਜਾਬ ਦੇ ਆਗੂਆਂ ਨੂੰ ਦਿੱਲੀ ਬੁਲਾ ਕੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਬਲਬੀਰ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨਾਲ ਸਿੱਧੀ ਗੱਲਬਾਤ ਕੀਤੀ ਹੈ।
