Punjab

ਕੈਪਟਨ ਅਮਰਿੰਦਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਲਾਂਚ ਕੀਤਾ ‘ਦਸਤਖ਼ਤ ਅਭਿਆਨ’

ਸੂਬੇ ਵਿੱਚ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਾਂਗਰਸ ਦੇ ਦਸਤਖ਼ਤ ਅਭਿਆਨ ਨੂੰ ਰਸਮੀ ਤੌਰ ਤੇ ਲਾਂਚ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੁਆਰਾ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਮੰਡਲ ਦੇ ਅਸਤੀਫ਼ੇ ਤੋਂ ਰਾਜਨੀਤਿਕ ਲਾਭ ਲੈਣ ਦੇ ਯਤਨਾਂ ਦੀ ਨਿੰਦਾ ਕੀਤੀ ਹੈ।

ਸੂਬੇ ਅਤੇ ਲੋਕਾਂ ਦੇ ਹਿੱਤਾਂ ਖਾਤਰ ਸੰਸਦ ਤੋਂ 2 ਵਾਰ ਅਪਣਾ ਅਸਤੀਫ਼ਾ ਦੇਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਇਹ ਕੰਮ ਅਪਣੇ ਨਿੱਜੀ ਹਿੱਤ ਨੂੰ ਸਮਝਦੇ ਹੋਏ ਕੀਤਾ ਹੈ। ਖੇਤੀ ਕਾਨੂੰਨਾਂ ਤੇ ਅਕਾਲੀ ਦਲ ਦੇ ਰੋਸ ਪ੍ਰਦਰਸ਼ਨ ਨੂੰ ਅਸਫ਼ਲ ਕਰਾਰ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਬਾਦਲਾਂ ਅਤੇ ਕੈਪਟਨ ਨੂੰ ਦਿੱਤੀ ਚੁਣੌਤੀ, ਆਜੋ ਆਹਮੋ-ਸਾਹਮਣੇ, ਫੇਰ ਹੋਵੇਗੀ ਸਿੱਧੀ ਗੱਲ

ਮੁੱਖ ਮੰਤਰੀ ਨੇ ਵਰਚੁਅਲ ਤਰੀਕੇ ਨਾਲ ਸਰਪੰਚਾਂ ਨੂੰ ਵੀ ਸੰਬੋਧਿਤ ਕੀਤਾ ਅਤੇ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਤੇ 3 ਪ੍ਰੋਜੈਕਟਾਂ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕੀਤਾ। ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਮੌਜੂਦ ਸਨ ਜਦੋਂ ਉਹਨਾਂ ਨੇ ਦਸਤਖ਼ਤ ਅਭਿਆਨ ਲਾਂਚ ਕੀਤਾ।

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਵੱਡੀ ਖੁਸ਼ਖ਼ਬਰੀ, ਪਾਕਿਸਤਾਨ ਨੇ ਖੋਲ੍ਹਿਆ ਕਰਤਾਰਪੁਰ ਲਾਂਘਾ

ਉਹਨਾਂ  ਕਿਸਾਨ ਯੂਨੀਅਨਾਂ ਨਾਲ ਕੀਤੀ ਗਈ ਉਨ੍ਹਾਂ ਕਿਸਾਨ ਯੂਨੀਅਨਾਂ ਨਾਲ ਕੀਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ।

Click to comment

Leave a Reply

Your email address will not be published.

Most Popular

To Top