News

ਕੈਪਟਨ ਅਮਰਿੰਦਰ ਭੁਗਤੇ ਭਾਜਪਾ ਦੇ ਹੱਕ ’ਚ, ਕਿਹਾ, BSF ਦੇ ਫ਼ੈਸਲੇ ਨਾਲ ਅਸੀਂ ਹੋਰ ਮਜ਼ਬੂਤ ਹੋਵਾਂਗੇ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਭਾਜਪਾ ਸਰਕਾਰ ਦੀ ਪਿੱਠ ਥਾਪੜੀ ਹੈ। ਜਿੱਥੇ ਇੱਕ ਪਾਸੇ ਬੀਐਸਐਫ ਨੂੰ ਵਾਧੂ ਤਾਕਤਾਂ ਦੇਣ ਦੇ ਫ਼ੈਸਲੇ ਖਿਲਾਫ਼ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਡਟ ਗਈਆਂ ਹਨ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰਦਿਆਂ ਕਿਹਾ, ‘‘ਬੀਐਸਐਫ ਦੀ ਮੌਜੂਦਗੀ ਦਾ ਘੇਰਾ ਮੋਕਲਾ ਹੋਣ ਤੇ ਤਾਕਤਾਂ ਵਧਣ ਨਾਲ ਅਸੀਂ ਹੋਰ ਮਜ਼ਬੂਤ ਹੋਵਾਂਗੇ।

Centre enhances powers of BSF; Punjab slams move - The Hindu

ਕੇਂਦਰੀ ਹਥਿਆਰਬੰਦ ਬਲਾਂ ਨੂੰ ਸਿਆਸਤ ਵਿੱਚ ਘੜੀਸਣ ਦੀ ਕੋਈ ਲੋੜ ਨਹੀਂ।’ ਕੈਪਟਨ ਸਰਹੱਦੀ ਸੁਰੱਖਿਆ ਦਾ ਮਾਮਲਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਉਂਦੇ ਆ ਰਹੇ ਹਨ। ਇਸ ਲਈ ਕੇਂਦਰ ਦੇ ਇਸ ਫੈਸਲੇ ਨੂੰ ਵੀ ਕੈਪਟਨ ਦੇ ਨਜ਼ਰੀਏ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਉੱਧਰ ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਤਾਜ਼ਾ ਫ਼ੈਸਲੇ ਨੂੰ ਸੰਘਵਾਦ ਤੇ ਸਿੱਧਾ ਹਮਲਾ ਦੱਸਿਆ ਹੈ। ਚੰਨੀ ਨੇ ਟਵੀਟ ਕਰਕੇ ਕਿਹਾ ਕਿ ਉਹ ਕੌਮਾਂਤਰੀ ਸਰਹੱਦ ਤੇ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ 50 ਕਿਲੋਮੀਟਰ ਤੱਕ ਦੇ ਕੀਤੇ ਵਾਧੇ ਨੂੰ ਲੈ ਕੇ ਭਾਰਤ ਸਰਕਾਰ ਦੇ ਇਸ ਇੱਕਪਾਸੜ ਫ਼ੈਸਲੇ ਦੀ ਸਖ਼ਤ ਨਿੰਦਾ ਕਰਦੇ ਹਨ ਕਿਉਂ ਕਿ ਇਹ ਸੰਘਵਾਦ ਤੇ ਸਿੱਧਾ ਹਮਲਾ ਹੈ।

Click to comment

Leave a Reply

Your email address will not be published.

Most Popular

To Top