News

ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਹੋਵੇਗਾ ਖੇਤੀ ਕਾਨੂੰਨਾਂ ਦਾ ਹੱਲ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਕਰਨਗੇ। ਕੇਂਦਰ ਦੀ ਕਿਸਾਨ ਜਥੇਬੰਦੀਆਂ ਤੋਂ ਪਹਿਲਾਂ ਕੈਪਟਨ ਤੇ ਸ਼ਾਹ ਦੇ ਵਿਚਾਲੇ ਮੁਲਾਕਾਤ ਹੋਵੇਗੀ। ਦੋਵਾਂ ‘ਚ ਕਿਸਾਨ ਅੰਦੋਲਨ ‘ਤੇ ਗੱਲ ਹੋਵੇਗੀ।

ਕੈਪਟਨ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਦੇ ਮਸਲੇ ‘ਤੇ ਜਲਦ ਹੀ ਪੀਐਮ ਮੋਦੀ ਤੇ ਅਮਿਤ ਸ਼ਾਹ ਨੂੰ ਮਿਲਣਗੇ। ਇਸ ਤੋਂ ਪਹਿਲਾਂ 1 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਤੇ ਇਸ ਤੋਂ ਬਾਅਦ ਮੁੜ ਤਿੰਨ ਦਸੰਬਰ ਯਾਨੀ ਕਿ ਅੱਜ ਮੀਟਿੰਗ ਰੱਖੀ ਗਈ ਗਈ ਹੈ।

ਦਸ ਦਈਏ ਕਿ ਕਿਸਾਨਾਂ ਨੂੰ ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਸਮਰਥਨ ਵੀ ਮਿਲ ਗਿਆ ਹੈ। ਅੱਜ ਹਰਿਆਣਾ ਵਿਚੋਂ ਵੱਡੀ ਗਿਣਤੀ ਵਿੱਚ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਇਸ ਦੇ ਚਲਦੇ ਦਿੱਲੀ ਪ੍ਰਸ਼ਾਸ਼ਨ ਸੁਚੇਤ ਹੋ ਗਿਆ ਹੈ ਤੇ ਕਈ ਰਸਤੇ ਬੰਦ ਕਰ ਦਿੱਤੇ ਹਨ ਤਾਂ ਜੋ ਖਾਪ ਪੰਚਾਇਤਾਂ ਨੂੰ ਦੱਲੀ ਦਾਖਲ ਹੋਣ ਤੋਂ ਰੋਕਿਆ ਜਾ ਸਕੇ।

ਖਾਪ ਪੰਚਾਇਤਾਂ ਦੇ ਦਿੱਲੀ ਕੂਚ ਕਰਨ ਦੇ ਫੈਸਲੇ ਤੋਂ ਬਾਅਦ ਹਰਿਆਣਾ ‘ਚ ਹੜਕੰਪ ਮੱਚਿਆ ਹੋਇਆ ਹੈ। ਹਰਿਆਣਾ ਦੇ ਜੀਂਦ ਤੋ ਕਈ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ। ਜੀਂਦ ‘ਚ ਖਾਪ ਮਹਾਂਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ।

ਜੀਂਦ ‘ਚ ਖਾਪ ਮਹਾਂਪੰਚਾਇਤ ਨੇ ਖਾਣ-ਪੀਣ ਦੇ ਸਾਮਾਨ ਦੇ ਨਾਲ ਅੱਜ ਕਿਸਾਨਾਂ ਦੇ ਅੰਦੋਲਨ ‘ਚ ਪਹੁੰਚਣ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਖਾਪ ਪੰਚਾਇਤਾਂ ਨੇ ਫੈਸਲਾ ਲਿਆ ਹੈ ਕਿ ਉਹ ਵਿਧਾਇਕਾਂ ਤੇ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਦਬਾਅ ਬਣਾਉਣਗੇ। 

Click to comment

Leave a Reply

Your email address will not be published. Required fields are marked *

Most Popular

To Top