ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ’ਚ ਹੋਣਗੇ ਸ਼ਾਮਲ

 ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ’ਚ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਉਹਨਾਂ ਦੇ ਨਾਲ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਹਨ। ਇਸ ਤੋਂ ਇਲਾਵਾ ਉਹਨਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ, ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਰਹੇ ਹਨ।

PM Modi mocks Congress leadership, dubs Captain Amarinder Singh an  'independent soldier'

ਜਾਣਕਾਰੀ ਇਹ ਵੀ ਮਿਲੀ ਹੈ ਕਿ 6 ਤੋਂ 7 ਸਾਬਕਾ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਅੱਜ ਅਧਿਕਾਰਕ ਤੌਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਨਾਲ ਰਲੇਵਾਂ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹਨਾਂ ਦੀ ਭੂਮਿਕਾ ਹੋਵੇਗੀ।

ਕਪਤਾਨ ਇਸ ਸਮੇਂ 80 ਸਾਲ ਦੇ ਹਨ। ਜਦਕਿ ਭਾਜਪਾ 75 ਤੋਂ ਉਪਰ ਦੇ ਆਗੂਆਂ ਨੂੰ ਟਿਕਟ ਨਹੀਂ ਦਿੰਦੀ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਉਹਨਾਂ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਲੜੀਆਂ ਸਨ ਪਰ ਉਹਨਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।

Leave a Reply

Your email address will not be published.