News

ਕੈਪਟਨ ਅਮਰਿੰਦਰ ਸਿੰਘ ਦੀ ਸਿੱਧੂ ਨੂੰ ਦੋ ਟੁੱਕ, ‘ਮੇਰੇ ਵੱਲੋਂ ਸਿੱਧੂ ਲਈ ਸਾਰੇ ਬੂਹੇ ਬੰਦ’

ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬੇ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਸੁਲਾਹ ਸਫ਼ਾਈ ਦੀਆਂ ਕੋਸ਼ਿਸ਼ਾਂ ਲਗਦਾ ਫੇਲ੍ਹ ਹੋ ਗਈਆਂ ਹਨ। ਦੋਵਾਂ ਆਗੂਆਂ ਦੇ ਬਿਆਨ ਬਹੁਤ ਹੀ ਤਿੱਖੇ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਦੋਵਾਂ ਦੇ ਰਾਹ ਵੱਖੋ-ਵੱਖਰੇ ਹੋ ਗਏ ਹਨ।

ਹੁਣ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਤੇ ਤਿੱਖੇ ਹਮਲੇ ਕੀਤੇ ਹਨ। ਉਹਨਾਂ ਕਿਹਾ ਕਿ ਸਿੱਧੂ ਲਈ ਉਹਨਾਂ ਦੇ ਬੂਹੇ ਹੁਣ ਪੂਰੀ ਤਰ੍ਹਾਂ ਬੰਦ ਹਨ। ਅੱਗੇ ਹਾਈਕਮਾਨ ਨੇ ਤੈਅ ਕਰਨਾ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਕ ਮੌਕਾਪ੍ਰਸਤ ਵਿਅਕਤੀ ਹੈ ਤੇ ਉਹ ਪਟਿਆਲਾ ਤੋਂ ਕੇਜਰੀਵਾਲ ਨਾਲ ਰਲ ਕੇ ਚੋਣ ਲੜਨ ਦੇ ਸੁਫ਼ਨੇ ਵੇਖ ਰਿਹਾ ਹੈ।

ਉਹਨਾਂ ਅੱਗੇ ਕਿਹਾ ਕਿ ਮੈਨੂੰ ਕਾਂਗਰਸ ਨੇ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ ਉਹ ਮੇਰੇ ਤੇ ਨਹੀਂ ਅਸਿੱਧੇ ਤੌਰ ਤੇ ਮੇਰੀ ਲੀਡਰਸ਼ਿਪ ਤੇ ਹਮਲਾ ਕਰ ਰਿਹਾ ਹੈ। ਸਿੱਧੂ ਨੂੰ ਲਗਦਾ ਹੈ ਕਿ ਕ੍ਰਿਕਟਰ ਦੇ ਤੌਰ ਤੇ ਉਹ ਬੇਹੱਦ ਚਰਚਿਤ ਚਿਹਰਾ ਹੈ ਪਰ ਉਹ ਪੁਰਾਣੀ ਕਹਾਣੀ ਹੈ ਜਿਸ ਨੂੰ ਕੋਈ ਯਾਦ ਨਹੀਂ ਕਰਦਾ। ਦੂਜਾ ਸਿੱਧੂ ਨੂੰ ਲਗਦਾ ਹੈ ਕਿ ਉਹ ਇਕ ਵੱਡਾ ਅਦਾਕਾਰ ਹੈ ਪਰ ਕੀ ਕੁਰਸੀ ਤੇ ਬੈਠ ਕੇ ਹੱਸਣਾ ਵੀ ਕੋਈ ਅਦਾਕਾਰੀ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਮੰਤਰਾਲੇ ਤੋਂ ਇਸ ਲਈ ਛੁੱਟੀ ਕੀਤੀ ਗਈ ਸੀ ਕਿਉਂਕਿ 7-7 ਮਹੀਨੇ ਫਾਈਲਾਂ ਨਹੀਂ ਨਿਕਲਦੀਆਂ ਸਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਿੱਧੂ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ ਜਾਂ ਉਪ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦਾ ਹੈ ਪਰ ਇਹ ਸੰਭਵ ਨਹੀਂ ਹੈ ਕਿਉਂ ਕਿ ਉਸ ਤੋਂ ਕਈ ਸੀਨੀਅਰ ਆਗੂ ਪਾਰਟੀ ਵਿੱਚ ਬੈਠੇ ਹਨ।

ਨਵਜੋਤ ਸਿੰਘ ਸਿੱਧੂ ਭਾਵੇਂ ਕੈਪਟਨ ਸਰਕਾਰ ਤੋਂ ਕਰੀਬ ਦੋ ਸਾਲ ਪਹਿਲਾਂ ਬਾਹਰ ਆ ਗਏ ਸਨ, ਪਰ ਉਹਨਾਂ ਕੈਪਟਨ ਉੱਤੇ ਨਿੱਜੀ ਤੌਰ ਉੱਤੇ ਇੰਨਾ ਖੁੱਲ੍ਹ ਕੇ ਬਿਆਨ ਨਹੀਂ ਦਿੱਤਾ ਸੀ। ਭਾਵੇਂ ਉਹ ਲਗਾਤਾਰ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਸਵਾਲ ਚੁੱਕਦੇ ਰਹੇ ਪਰ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀਆਂ ਕੋਸ਼ਿਸ਼ਾਂ ਸਦਕਾ ਕੈਪਟਨ ਨਾਲ ਸਮਝੌਤੇ ਲਈ ਕੋਸ਼ਿਸ਼ਾਂ ਵੀ ਕਰਦੇ ਰਹੇ। ਪਰ ਹੁਣ ਜਿਸ ਤਰੀਕੇ ਦੀ ਤਿੱਖੀ ਭਾਸ਼ਾ ਵਿਚ ਸਿੱਧੂ ਨੇ ਗੱਲ ਕੀਤੀ ਹੈ, ਉਹ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧਾ ਮੋਰਚਾ ਖੋਲਣ ਵਾਂਗ ਹੈ।

Click to comment

Leave a Reply

Your email address will not be published. Required fields are marked *

Most Popular

To Top