Punjab

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਨੂੰ ਈਡੀ ਨੇ ਭੇਜਿਆ ਸੰਮਨ, 27 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ 27 ਅਕਤੂਬਰ ਨੂੰ ਤਲਬ ਕੀਤਾ ਹੈ। ਰਣਇੰਦਰ ਸਿੰਘ ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਈਡੀ ਦੇ ਸਾਮਹਣੇ ਪੇਸ਼ ਹੋਇਆ ਸੀ।

ਉਸ ਤੋਂ ਬਾਅਦ ਉਸ ਨੂੰ ਸਵਿਟਰਜ਼ਰਲੈਂਡ ਨੂੰ ਫੰਡਾਂ ਅਤੇ ਜਕਾਰਾਂਡਾ ਟਰੱਸਟ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਬਾਰੇ ਦੱਸਣ ਲਈ ਕਿਹਾ ਗਿਆ ਸੀ। ਇਹ ਸੰਮਨ ਇਸ ਦੇ ਅਧਿਕਾਰੀਆਂ ਨੇ 14 ਸਤੰਬਰ, 2020 ਨੂੰ ਇਕ ਅਰਜ਼ੀ ਰਾਹੀਂ ਉਸ ਨੂੰ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਆਈਟੀ ਫਾਈਲਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ।

ਇਸ ਮਾਮਲੇ ਵਿੱਚ ਮੁਆਇਨੇ ਦੀ ਸ਼ੁਰੂਆਤ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਰਣਇੰਦਰ ਵੱਲੋਂ ਪਟੀਸ਼ਨ ਦਾਖਲ ਕਰਾਉਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਟੀਸ਼ਨ ਵਿੱਚ ਸੋਧ ਕੀਤੀ ਗਈ। ਸੋਧੀ ਹੋਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਈਡੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂ ਕਿ ਉਸ ਨੇ ਉਸ ਨੂੰ ਕੋਈ ਨੋਟਿਸ ਨਹੀਂ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਇਕ ਨਿਜੀ ਪੰਜਾਬੀ ਚੈਨਲ ਨੇ ਇਸ ਕੇਸ ਦੀ ਪੂਰੀ ਜਾਂਚ ਕੀਤੀ ਸੀ। ਉੱਧਰ ਆਮਦਨ ਕਰ ਵਿਭਾਗ ਨੇ ਅਮਰਿੰਦਰ ਸਿੰਘ ਅਤੇ ਉਸ ਦੇ ਬੇਟੇ ਖ਼ਿਲਾਫ਼ ਵਿਦੇਸ਼ਾਂ ਵਿੱਚ ਜਾਇਦਾਦ ਅਤੇ ਬੈਂਕ ਖਾਤੇ ਰੱਖਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਫ਼ੌਜਦਾਰੀ ਕੇਸ ਚਲ ਰਿਹਾ ਹੈ।

Click to comment

Leave a Reply

Your email address will not be published.

Most Popular

To Top