ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ  

 ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ  

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਸੋਮਵਾਰ ਨੂੰ ਦਿੱਲੀ ਪਹੁੰਚੇ ਹਨ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦੇ ਭਾਜਪਾ ਵਿੱਚ ਰਲੇਵੇਂ ਤੇ ਚਰਚਾ ਕਰ ਸਕਦੇ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੱਸ ਦੇਈਏ ਕਿ ਜੇਕਰ ਇਸ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਹੋ ਜਾਂਦਾ ਹੈ ਤਾਂ ਕੈਪਟਨ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਦੀ ਉਮੀਦ ਹੈ।

 

Leave a Reply

Your email address will not be published.