ਕੈਪਟਨ ਅਮਰਿੰਦਰ ਸਿੰਘ ਭਾਜਪਾ ਹੋਏ ਸ਼ਾਮਲ! ਵੀਕੀ ਪੀਡੀਆ ਨੇ ਛੇੜੀ ਚਰਚਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋ ਦਿਨ ਦੇ ਦੌਰੇ ਤੇ ਦਿੱਲੀ ਪਹੁੰਚੇ ਹਨ। ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਬੈਠਕ ਵੀ ਕੀਤੀ ਹੈ। ਪਰ ਫਿਲਹਾਲ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਹਨ। ਵੀਕੀ ਪੀਡੀਆ ਤੇ ਕੈਪਟਨ ਅਮਰਿੰਦਰ ਸਿੰਘ ਬਾਰੇ ਜਾਣਕਾਰੀ ਅਪਡੇਟ ਕੀਤੀ ਗਈ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਕੈਪਟਨ ਦੀ ਅਮਿਤ ਸ਼ਾਹ ਨਾਲ ਮੀਟਿੰਗ ਨੇ ਪੰਜਾਬ ਦੇ ਨਾਲ ਹੀ ਦੇਸ਼ ਦੀ ਸਿਆਸਤ ਵਿੱਚ ਵੀ ਭੂਚਾਲ ਲੈ ਆਂਦਾ ਹੈ। ਸਿਆਸੀ ਮਾਹਿਰ ਕਈ ਤਰ੍ਹਾਂ ਦੇ ਕਿਆਸ ਲਾ ਰਹੇ ਹਨ ਪਰ ਕੈਪਟਨ ਜਾਂ ਭਾਜਪਾ ਵੱਲੋਂ ਅਜੇ ਤੱਕ ਕੁਝ ਵੀ ਸਪਸ਼ਟ ਨਹੀਂ ਕੀਤਾ ਜਾ ਰਿਹਾ ਹੈ। ਕੈਪਟਨ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਖੇਤੀ ਕਾਨੂੰਨਾਂ ਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਬਾਰੇ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਹੈ।
ਹੁਣ ਸਵਾਲ ਉੱਠ ਰਹੇ ਹਨ ਕਿ ਆਖਰ ਕੈਪਟਨ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸ ਹੈਸੀਅਤ ਵਿੱਚ ਗੱਲਬਾਤ ਕੀਤੀ ਜਦੋਂਕਿ ਇਸ ਵੇਲੇ ਉਹ ਸਿਰਫ ਵਿਧਾਇਕ ਹਨ। ਇਸ ਲਈ ਕੈਪਟਨ ਦੇ ਦਾਅਵਿਆਂ ਦੀ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੀ ਆਪਣੀ ਪਾਰਟੀ ਕਾਂਗਰਸ ਵੱਲੋਂ ਵੀ ਅਲੋਚਨਾ ਕੀਤੀ ਜਾ ਰਹੀ ਹੈ।
